09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਜੋਕੇ ਸਮੇਂ ’ਚ ਸਰੀਰਕ ਤੰਦਰੁਸਤੀ ਲਈ ਸਾਈਕਲ ਚਲਾਉਣਾ ਅਤਿ ਜ਼ਰੂਰੀ -ਬਲਵਿੰਦਰ ਸਿੰਘ ਕਾਕਾ

ਮਾਨਸਾ, 9 ਅਗਸਤ (ਰਾਵਿੰਦਰ ਸਿੰਘ ਰਵੀ)- ਅਜੋਕੇ ਮਸ਼ੀਨੀ ਯੁੱਗ ’ਚ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਤਣਾਅ ਘਟਾਉਣ ਲਈ ਸਾਈਕਲ ਚਲਾਉਣਾ ਬੇਹੱਦ ਜ਼ਰੂਰੀ ਹੈ। ਇਹ ਵਿਚਾਰ ਈਕੋ ਸਾਈਕਲ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਇੱਥੇ ਪ੍ਰਗਟਾਉਂਦਿਆਂ ਕਿਹਾ ਕਿ ਸਾਈਕਲ ਦੀ ਸਵਾਰੀ ਕਰਨ ਨਾਲ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 10-08-2026
ਮਾਨਸਾ, 9 ਅਗਸਤ (ਰਾਵਿੰਦਰ ਸਿੰਘ ਰਵੀ)- ਅਜੋਕੇ ਮਸ਼ੀਨੀ ਯੁੱਗ ’ਚ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਤਣਾਅ ਘਟਾਉਣ ਲਈ ਸਾਈਕਲ ਚਲਾਉਣਾ ਬੇਹੱਦ ਜ਼ਰੂਰੀ ਹੈ। ਇਹ ਵਿਚਾਰ ਈਕੋ ਸਾਈਕਲ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਇੱਥੇ ਪ੍ਰਗਟਾਉਂਦਿਆਂ ਕਿਹਾ ਕਿ ਸਾਈਕਲ ਦੀ ਸਵਾਰੀ ਕਰਨ ਨਾਲ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦੇ ਮੈਂਬਰ ਹਰ ਰੋਜ਼ ਅਤੇ ਐਤਵਾਰ ਨੂੰ ਲੰਬੀ ਦੌੜ ਲਗਾ ਕੇ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਕਿ ਉਹ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਪ੍ਰਤੀ ਸੁਚੇਤ ਹੋਣ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਅੜੀਸਰ ਸਾਹਿਬ ਬਰਨਾਲਾ ਤੱਕ 80 ਕਿੱਲੋਮੀਟਰ ਰਾਈਡ ਲਗਾਈ ਗਈ, ਜਿਸ ’ਚ 25 ਦੇ ਕਰੀਬ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਸਾਈਕਲ ਕਲੱਬ ਬੁਢਲਾਡਾ ਦੇ ਮੈਂਬਰ ਵੀ ਸ਼ਾਮਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਈਕੋ ਕਲੱਬ ਦੇ ਨੌਜਵਾਨ ਲੰਬੀਆਂ ਸਾਈਕਲ ਦੌੜਾਂ ਲਗਾ ਕੇ ਮਾਨਸਾ ਦਾ ਨਾਂਅ ਰੌਸ਼ਨ ਕਰ ਚੁੱਕੇ ਹਨ। ਇਸ ਮੌਕੇ ਰਵਿੰਦਰ ਸ਼ਰਮਾ, ਸੰਜੀਵ ਸ਼ਰਮਾ, ਇਸ਼ਾਂਨ ਕਾਲੜਾ, ਡਾ. ਕਰਮਜੀਤ ਸਿੰਘ, ਮੀਤ ਭੰਗੂ, ਸ਼ਵੀ ਚਾਹਲ, ਨਰਿੰਦਰ ਗੁਪਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਕੇਂਦਰ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼ ਅਗਲੀ ਖ਼ਬਰ ਰੋਟਰੀ ਕਲੱਬ ਮਾਨਸਾ ਰਾਇਲ ਨੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ
Ad Position 24