13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਐਨ. ਐਚ. ਐਮ. ਕਰਮਚਾਰੀਆਂ ਵਲੋਂ 2 ਰੋਜ਼ਾ ਕੰਮ ਛੱਡੋ ਹੜਤਾਲ ਅੱਜ ਤੋਂ

ਮਾਨਸਾ, 12 ਅਗਸਤ (ਸ. ਰਿ.)

Ad Position 21
No active advertisement
ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੂੰ ਪੱਤਰ ਦਿੰਦੇ ਹੋਏ ਐਨ. ਐਚ. ਐਮ. ਕਰਮਚਾਰੀ। ਅਜੀਤ ਤਸਵੀਰ 13-08-2026
ਮਾਨਸਾ, 12 ਅਗਸਤ (ਸ.ਰਿ.)- ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ 13 ਤੇ 14 ਅਗਸਤ ਨੂੰ ਦੋ ਰੋਜ਼ਾ ਕੰਮ ਛੱਡੋ ਹੜਤਾਲ ਕੀਤੀ ਜਾਵੇਗੀ। ਯੂਨੀਅਨ ਵਲੋਂ ਅੱਜ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੂੰ ਇਸ ਸਬੰਧੀ ਪੱਤਰ ਸੌਂਪਦਿਆਂ ਦੱਸਿਆ ਕਿ ਐਨ.ਸੀ.ਡੀ ਸਕਰੀਨਿੰਗ ਕੰਪੇਨ, ਓ.ਪੀ.ਡੀ., ਕਲੀਨੀਕਲ ਡਿਊਟੀਆਂ, ਦਫ਼ਤਰੀ ਰਿਪੋਰਟਿੰਗ ਦਾ ਕੰਮ, ਆਨ ਲਾਈਨ ਅਤੇ ਆਫ਼ ਲਾਈਨ ਟਰੇਨਿੰਗਾਂ ਦਾ ਕੰਮ ਪੂਰੀ ਤਰਾਂ ਠੱਪ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ, ਜਿਸ ਕਰ ਕੇ ਸਿਹਤ ਕਰਮਚਾਰੀਆਂ ’ਚ ਰੋਸ ਫੈਲਿਆ ਹੋਇਆ ਹੈ। ਇਸ ਮੌਕੇ ਕਰਮਵੀਰ ਕੌਰ, ਜਗਦੇਵ ਸਿੰਘ, ਲਵਲੀ ਗੋਇਲ, ਰਾਜਵੀਰ ਕੌਰ, ਵਰਿੰਦਰ ਮਹਿਤਾ, ਦੀਪ ਸ਼ਿਖਾ, ਮੀਨਾਕਸ਼ੀ, ਰੋਬਿਨ ਮਿੱਤਲ, ਸ਼ਰਨਜੀਤ ਕੌਰ, ਰੇਨੂੰ ਸਿੰਗਲਾ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਟਰੋਮਾ ਸੈਂਟਰ ਬਣਾਉਣ ਦੀ ਮੰਗ ਨੂੰ ਲੈ ਕੇ ਵੱਡਾ ਇਕੱਠ 16 ਨੂੰ ਅਗਲੀ ਖ਼ਬਰ ਆਜ਼ਾਦੀ ਦਿਹਾੜਾ 2026: ਡੀ.ਜੀ.ਪੀ. ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ’ਚ ਸੁਰੱਖਿਆ ਸੰਬੰਧੀ ਤਿਆਰੀਆਂ...
Ad Position 24