13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ ਸਰਕਾਰੀ ਸਕੂਲ (ਲੜਕੀਆਂ) ਵਿਖੇ ਸਮਾਗਮ ਕਰਵਾਇਆ

ਮਾਨਸਾ, 12 ਅਗਸਤ (ਸ. ਰਿ.)

Ad Position 21
No active advertisement
ਸਰਕਾਰੀ ਸਕੂਲ (ਲੜਕੀਆਂ) ਮਾਨਸਾ ਵਿਖੇ ਵਿਦਿਆਰਥਣਾਂ ਨੂੰ ਗੋਲੀਆਂ ਵੰਡਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਕੌਰ। ਤਸਵੀਰ : ਸੇਮੀ ਮਾਨਸਾ 13-08-2026
ਮਾਨਸਾ, 12 ਅਗਸਤ (ਸ.ਰਿ.)- ਸਿਹਤ ਵਿਭਾਗ ਵਲੋਂ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਵਿਦਿਆਰਥਣਾਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਖਵਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਅਤੇ ਸਕੂਲ ਨਾ ਜਾਣ ਵਾਲੇ ਕੁੱਲ 1 ਲੱਖ 87 ਹਜ਼ਾਰ 166 ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਜਾਂ ਸੀਰਪ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਵਾਂਝੇ ਰਹੇ ਬੱਚਿਆਂ ਨੂੰ 17 ਅਗਸਤ ਨੂੰ ‘ਮੌਪ ਅੱਪ ਡੇਅ’ ਵਾਲੇ ਦਿਨ ਇਹ ਖ਼ੁਰਾਕ ਦਿੱਤੀ ਜਾਵੇਗੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਪ੍ਰਿੰਸੀਪਲ ਨਰਿੰਦਰ ਸਿੰਘ, ਡਾ. ਮਮਤਾ, ਮਾਸ ਮੀਡੀਆ ਅਫ਼ਸਰ ਵਿਜੇ ਕੁਮਾਰ, ਦਰਸ਼ਨ ਸਿੰਘ, ਤਿਰਲੋਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਬੂਟੇ ਲਗਾ ਕੇ ‘ਰੁੱਖ ਲਗਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦੇ ਅੱਵਲ ਰਹੇ ਵਿਦਿਆਰਥੀ। ਨੈਸ਼ਨਲ ਕਾਲਜ ਭੀਖੀ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ
Ad Position 24