13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭੀਖੀ ਵਿਖੇ 18 ਅਗਸਤ ਨੂੰ ਕੀਤੇ ਜਾ ਰਹੇ ਇਕੱਠ ਲਈ ਲੋਕਾਂ ’ਚ ਉਤਸ਼ਾਹ-ਔਲਖ

ਭੀਖੀ, 12 ਅਗਸਤ (ਸਹੋਤਾ)- ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਵਲੋਂ 18 ਅਗਸਤ ਨੂੰ ਬੀ. ਐਮ.

Ad Position 21
No active advertisement
ਅਜੀਤ ਡੈਸਕ 13-08-2026
ਭੀਖੀ, 12 ਅਗਸਤ (ਸਹੋਤਾ)- ਅਕਾਲੀ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਵਲੋਂ 18 ਅਗਸਤ ਨੂੰ ਬੀ.ਐਮ.ਜੀ. ਪੈਲੇਸ ਭੀਖੀ ਵਿਖੇ ਕੀਤੇ ਜਾ ਰਹੇ ਪੰਥਕ ਸਮਾਗਮ ਲਈ ਇਲਾਕੇ ਦੇ ਪਿੰਡਾਂ ’ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਉਪਰੋਕਤ ਸਮਾਗਮ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਤਰਸੇਮ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਸਮਾਗਮ ਦੌਰਾਨ ਉਪਰੋਕਤ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕਾਰਕੁਨ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਣਗੇ। ਸ: ਔਲਖ ਤੇ ਬੱਪੀਆਣਾ ਨੇ ਖੀਵਾ ਕਲਾਂ, ਖੀਵਾ ਖ਼ੁਰਦ, ਖੀਵਾ ਦਿਆਲੂਵਾਲਾ, ਸਮਾਓਂ, ਅਲੀਸ਼ੇਰ, ਭੁਪਾਲ ਆਦਿ ਪਿੰਡਾਂ ’ਚ ਨੁੱਕੜ ਮੀਟਿੰਗਾਂ ਕਰ ਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਭੀਖੀ ਇਕੱਠ ’ਚ ਵੱਡੀ ਗਿਣਤੀ ਵਿਚ ਪਹੁੰਚਣ। ਉਨ੍ਹਾਂ ਕਿਹ ਕਿ ਅਜੋਕੇ ਦੌਰ ’ ਤੇ ਪੰਜਾਬ ਤੇ ਪੰਥ ਦੀ ਭਲਾਈ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਗੇ ਲਿਆਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਪਰਮਜੀਤ ਸਿੰਘ ਭੀਖੀ, ਨਾਜਮ ਸਿੰਘ ਬੀਰ, ਜਗਸੀਰ ਸਿੰਘ ਭੀਖੀ, ਭੁਪਿੰਦਰ ਸਿੰਘ ਖੀਵਾ, ਮੱਖਣ ਸਿੰਘ ਖੀਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉੱਡਤ ਸੜਕ ਟੁੱਟਣ ’ਤੇ ਆਵਾਜਾਈ ਹੋਈ ਬੁਰੀ ਤਰ੍ਹਾਂ ਪ੍ਰਭਾਵਿਤ ਅਗਲੀ ਖ਼ਬਰ 15 ਅਗਸਤ ਨੂੰ ਬਹੁਮੰਤਵੀ ਖੇਡ ਸਟੇਡੀਅਮ ਖੇਤਰ ‘ਨੋ ਡਰੋਨ ਜ਼ੋਨ’ ਘੋਸ਼ਿਤ
Ad Position 24