13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 12 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 13-08-2026
ਮਾਨਸਾ, 12 ਅਗਸਤ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀਆਂ, ਵਹੀਕਲਾਂ ਦੀ ਖ਼ਰੀਦ-ਵੇਚ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕੀਤਾ ਜਾ ਸਕਦਾ ਹੈ, ਨੂੰ ਵੇਖਦਿਆਂ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ ਤੇ ਪਾਬੰਦੀ ਇਕ ਹੋਰ ਹੁਕਮ ’ਚ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਜਨਤਾ ਵਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਦੋਵੇਂ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਆਗੂ ਗੁਰਸੇਵਕ ਸਿੰਘ ਫੂਲ ਨੂੰ ਸਦਮਾ, ਪਿਤਾ ਪਿ੍ੰਸੀਪਲ ਸ਼ਮਸ਼ੇਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਉੱਡਤ ਸੜਕ ਟੁੱਟਣ ’ਤੇ ਆਵਾਜਾਈ ਹੋਈ ਬੁਰੀ ਤਰ੍ਹਾਂ ਪ੍ਰਭਾਵਿਤ
Ad Position 24