14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ ਹੜਤਾਲ, ਸਿਹਤ ਸੇਵਾਵਾਂ ਰਹੀਆਂ ਠੱਪ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ 2 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਵਲ ਸਰਜਨ ਦਫ਼ਤਰ ਮਾਨਸਾ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣਗੀਆਂ।

Ad Position 21
No active advertisement
ਸਿਵਲ ਸਰਜਨ ਦਫ਼ਤਰ ਮਾਨਸਾ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਐਨ. ਐਚ. ਐਮ. ਕਰਮਚਾਰੀ। ਅਜੀਤ ਤਸਵੀਰ 14-08-2026
ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ 2 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਵਲ ਸਰਜਨ ਦਫ਼ਤਰ ਮਾਨਸਾ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਨੂੰ ਸਾਢੇ 4 ਸਾਲ ਬੀਤ ਗਏ ਹਨ ਪਰ ਹਾਲੇ ਤੱਕ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਆ ਰਹੇ ਹਨ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਕਰ ਕੇ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗਰੈਚੁਟੀ, ਉਮਰ ਹੱਦ ਵਾਧਾ ਕੀਤਾ ਜਾਵੇ। ਇਸ ਮੌਕੇ ਲਵਲੀ ਗੋਇਲ, ਰਾਜਵੀਰ ਕੌਰ, ਕਰਮਵੀਰ ਕੌਰ, ਲਲਿਤ ਕੁਮਾਰ, ਜਗਦੇਵ ਸਿੰਘ, ਸੰਦੀਪ ਸਿੰਘ, ਰਾਜੇ ਸ਼ਿਆਮ, ਕਰਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਪ੍ਰਧਾਨ ਵਲੋਂ ਅਸਤੀਫ਼ਾ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਨੇ ਰਚਿਆ ਇਤਿਹਾਸ, 374 ’ਚੋਂ 257 ਮੈਡਲਾਂ ਸੋਨੇ ਦੇ ਜਿੱਤੇ
Ad Position 24