14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੁਲਾਜ਼ਮਾਂ ਨੇ ਰੋਸ ਰੈਲੀ ਕਰਨ ਉਪਰੰਤ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਨੂੰ ਵਿੱਤ ਮੰਤਰੀ ਵਲੋਂ ‘ਐਂਟੀ-ਸਟੇਟ’ ਕਹਿਣ ਦੇ ਰੋਸ ’ਚ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਦੇ ਅਮਰਜੀਤ ਸਿੰਘ ਭਾਈਰੂਪਾ, ਡੀ.

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਰਮਚਾਰੀ। ਤਸਵੀਰ : ਸੇਮੀ ਮਾਨਸਾ 14-08-2026
ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਮੂਹ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮਾਂ ਨੂੰ ਵਿੱਤ ਮੰਤਰੀ ਵਲੋਂ ‘ਐਂਟੀ-ਸਟੇਟ’ ਕਹਿਣ ਦੇ ਰੋਸ ’ਚ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਦੇ ਅਮਰਜੀਤ ਸਿੰਘ ਭਾਈਰੂਪਾ, ਡੀ.ਸੀ. ਦਫ਼ਤਰ ਯੂਨੀਅਨ ਦੇ ਜਸਵੰਤ ਸਿੰਘ ਮੌਜੋ, ਹਰਪ੍ਰੀਤ ਸਿੰਘ ਬਿੱਟੂ, ਸਿਹਤ ਵਿਭਾਗ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਵਾਲੀਆ ਨੇ ਕਿਹਾ ਕਿ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਰਮਚਾਰੀਆਂ ਨੂੰ ਰਾਜ ਵਿਰੋਧੀ ਗਰਦਾਨਣਾ ਮੰਦਭਾਗਾ ਅਤੇ ਅਪਮਾਨਜਨਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਮੁਲਾਜ਼ਮਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਾਅਦੇ ਮੁਤਾਬਿਕ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨਾਲ ਹੀ ਬਕਾਏ ਜਾਰੀ ਕੀਤੇ ਜਾਣ ਅਤੇ ਵਿੱਤ ਮੰਤਰੀ ਮੁਆਫ਼ੀ ਮੰਗਣ। ਉਨ੍ਹਾਂ ਦੱਸਿਆ ਕਿ 17 ਤੇ 18 ਅਗਸਤ ਨੂੰ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਮਨਦੀਪ ਸਿੰਘ, ਨਰਿੰਦਰ ਸਿੰਘ, ਭੂਸ਼ਨ ਕੁਮਾਰ, ਗਗਨਦੀਪ ਸਿੰਘ, ਵਿਸ਼ਾਲ ਗੋਇਲ, ਲਵਜੀਤ ਸਿੰਘ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਜਸਦੀਪ ਸਿੰਘ, ਹਰਦੀਪ ਸਿੰਘ ਮਾਨ, ਮੋਹਿਤ ਕੁਮਾਰ, ਮਨਜੀਤ ਸਿੰਘ, ਗੁਰਲਾਲ ਸਿੰਘ, ਧਰਮਜੀਤ ਸਿੰਘ, ਜਸਵੀਰ ਸਿੰਘ, ਪਰਵਿੰਦਰ ਕੌਰ, ਹਰਬੰਸ ਕੌਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਗਗਨਦੀਪ ਕੌਰ, ਗੁਰਮੋਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੀਖੀ ਬੱਸ ਅੱਡੇ ਤੋਂ ਬਰਨਾਲਾ ਰੋਡ ਬਾਈਪਾਸ ਸੜਕ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਮਾਸਟਰ ਪਲਾਨ ਦੀ ਲੋੜ ਅਗਲੀ ਖ਼ਬਰ ਜ਼ੋਨ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24