14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵਲੋਂ ਰਾਸ਼ਟਰੀ ਲਾਇਬਰੇਰੀਅਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵਲੋਂ ਰਾਸ਼ਟਰੀ ਲਾਇਬਰੇਰੀਅਨ ਦਿਵਸ ਮਨਾਇਆ ਗਿਆ। ਵਿਭਾਗ ਦੇ ਮੁਖੀ ਡਾ. ਹਰਵਿੰਦਰਜੀਤ ਸਿੰਘ ਨੇ ਅਜੋਕੇ ਸੋਸ਼ਲ ਮੀਡੀਆ ਦੇ ਯੁੱਗ ’ਚ ਵਿਦਿਆਰਥੀਆਂ ਦੀਆਂ ਪੜ੍ਹਨ ਦੀਆਂ ਆਦਤਾਂ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੁਆਰਾ ਫੈਲਾਈ ਜਾ ਰਹੀ ਅਣਅਧਿਕਾਰਤ/ਗ਼ਲਤ ਸੂਚਨਾ ਨੂੰ ਅਪਣਾਉਣ ਤੋਂ ਪਹਿਲਾਂ ਉਸ ਦੀ ਪੂਰੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਉਪ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿ ਕਿਤਾਬਾਂ ਦੁਆਰਾ ਹਾਸਿਲ ਕੀਤੀ ਜਾਣਕਾਰੀ ਸਾਡੇ ਮਨ ’ਚ ਹਮੇਸ਼ਾ ਲਈ ਪੱਕੀ ਹੋ ਜਾਂਦੀ ਹੈ। ਕਾਲਜ ਲਾਇਬ੍ਰੇਰੀਅਨ ਡਾ. ਰਜਿੰਦਰ ਸਿੰਘ ਅਤੇ ਕਾਲਜੀਏਟ ਸਕੂਲ ਲਾਇਬਰੇਰੀਅਨ ਭਵਿਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਲਾਇਬਰੇਰੀ ਸਾਇੰਸ ਵਿਭਾਗ ਦੇ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਹਾਇਕ ਲਾਇਬਰੇਰੀਅਨ ਵੀਨਾ ਰਾਣੀ, ਸਹਾਇਕ ਪ੍ਰੋਫੈਸਰ ਹਰਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਡੀ. ਸੀ. (ਪੇਂਡੂ ਵਿਕਾਸ) ਵਲੋਂ ਠੂਠਿਆਂਵਾਲੀ ਦੇ ਖੇਡ ਮੈਦਾਨ ਦਾ ਜਾਇਜ਼ਾ ਅਗਲੀ ਖ਼ਬਰ ਭੀਖੀ ਬੱਸ ਅੱਡੇ ਤੋਂ ਬਰਨਾਲਾ ਰੋਡ ਬਾਈਪਾਸ ਸੜਕ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਮਾਸਟਰ ਪਲਾਨ ਦੀ ਲੋੜ
Ad Position 24