14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਰੈਲੀ 18 ਨੂੰ

ਬਰੇਟਾ, 13 ਅਗਸਤ (ਜੀਵਨ ਸ਼ਰਮਾ)- ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਸੁਧਾਰਨ ਲਈ ਰੋਸ ਰੈਲੀ ਕਰਨ ਸੰਬੰਧੀ ਜਨਤਕ, ਸਮਾਜਿਕ, ਰਾਜਨੀਤਿਕ ਅਤੇ ਇਨਸਾਫ਼ ਪਸੰਦ ਲੋਕਾਂ ਦੇ ਆਧਾਰ ’ਤੇ ਬਣੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ। ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਤਰਸੇਮ ਸਿੰਘ ਖ਼ਾਲਸਾ, ਰਜੇਸ਼ ਸਿੰਗਲਾ, ਲਛਮਣ ਸਿੰਘ ਚੱਕ ਅਲੀਸ਼ੇਰ, ਤਰਸੇਮ ਸਿੰਘ ਬਰੇਟਾ, ਇਕਬਾਲ ਸਿੰਘ ਬਖਸ਼ੀਵਾਲਾ ਨੇ ਦੱਸਿਆ ਕਿ ਪਟਿਆਲਾ ਵਿਖੇ ਹੋਏ ਡਾ.

Ad Position 21
No active advertisement
ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਦੀਆਂ ਚਾਂਦੀ ਦੇ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਪ੍ਰਿੰਸੀਪਲ ਤੇ ਕੋਚਾਂ ਨਾਲ। ਤਸਵੀਰ : ਜੀ.ਐਮ. ਅਰੋੜਾ 14-08-2026
ਬਰੇਟਾ, 13 ਅਗਸਤ (ਜੀਵਨ ਸ਼ਰਮਾ)- ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਸੁਧਾਰਨ ਲਈ ਰੋਸ ਰੈਲੀ ਕਰਨ ਸੰਬੰਧੀ ਜਨਤਕ, ਸਮਾਜਿਕ, ਰਾਜਨੀਤਿਕ ਅਤੇ ਇਨਸਾਫ਼ ਪਸੰਦ ਲੋਕਾਂ ਦੇ ਆਧਾਰ ’ਤੇ ਬਣੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ। ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਤਰਸੇਮ ਸਿੰਘ ਖ਼ਾਲਸਾ, ਰਜੇਸ਼ ਸਿੰਗਲਾ, ਲਛਮਣ ਸਿੰਘ ਚੱਕ ਅਲੀਸ਼ੇਰ, ਤਰਸੇਮ ਸਿੰਘ ਬਰੇਟਾ, ਇਕਬਾਲ ਸਿੰਘ ਬਖਸ਼ੀਵਾਲਾ ਨੇ ਦੱਸਿਆ ਕਿ ਪਟਿਆਲਾ ਵਿਖੇ ਹੋਏ ਡਾ. ਕਮਲਦੀਪ ਦਾ ਕਤਲ, ਆੜ੍ਹਤੀ ਕਾਲਾ ਜਵੰਦਾ ’ਤੇ ਹੋਏ ਕਾਤਲਾਨਾ ਹਮਲੇ ਅਤੇ ਇਲਾਕੇ ’ਚ ਵਾਪਰੀਆਂ ਘਟਨਾਵਾਂ ਦੇ ਰੋਸ ਵਜੋਂ 18 ਅਗਸਤ ਨੂੰ ਸਥਾਨਕ ਦਾਣਾ ਮੰਡੀ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਰੋਕਣ ’ਚ ਨਾਕਾਮ ਸਾਬਤ ਹੋ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਗੁਰਜੀਤ ਸਿੰਘ ਬਹਾਦਰਪੁਰ, ਆੜ੍ਹਤੀ ਆਗੂ ਜਤਿੰਦਰ ਮੋਹਨ ਗਰਗ, ਜਮਹੂਰੀ ਕਿਸਾਨ ਸਭਾ ਦੇ ਮਿੱਠੂ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪੀ. ਏ. ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਦਾ ਸਵਾਗਤ ਅਗਲੀ ਖ਼ਬਰ ਗ੍ਰਾਮੀਣ ਡਾਕ ਸੇਵਕਾਂ ਨੇ ਭਾਜਪਾ ਆਗੂ ਦਿਆਲ ਦਾਸ ਸੋਢੀ ਨੂੰ ਸੌਂਪਿਆ ਮੰਗ-ਪੱਤਰ
Ad Position 24