ਇਕੱਤਰਤਾ ਨੂੰ ਸੰਬੋਧਨ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ। (ਵਿਚਕਾਰ) ਸੰਬੋਧਨ ਕਰਦੇ ਹੋਏ ਜਥੇਦਾਰ ਬਾਬਾ ਟੇਕ ਸਿੰਘ। (ਸੱਜੇ) ਇਕੱਤਰਤਾ ‘ਚ ਸ਼ਾਮਿਲ ਪ੍ਰਚਾਰਕਾਂ ਨਾਲ ਸਿੰਘ ਸਾਹਿਬ ਅਤੇ ਪ੍ਰਧਾਨ ਧਾਮੀ।
‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਇਕੱਤਰਤਾ
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸਜਾਏ ਜਾ ਰਹੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਸਜਾਏ ਜਾਣ ਵਾਲੇ ਦੂਜੇ ਆਲੌਕਿਕ ਨਗਰ ਕੀਰਤਨ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਅੱਜ ਸ਼੍ਰੋਮਣੀ ਕਮੇਟੀ ਦੇ ਮਾਲਵਾ ਜ਼ੋਨ ਦੇ ਪ੍ਰਚਾਰਕਾਂ ਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿਚ ਗੁਲਤਾਨ ਹੋ ਰਹੀ ਹੈ, ਜਿਸ ਤੋਂ ਬਚਾਉਣ ਲਈ ਇਹ ਨਗਰ ਕੀਰਤਨ ਇੱਕ ਮਹੱਤਵਪੂਰਨ ਕਦਮ ਹੈ।
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸਜਾਏ ਜਾ ਰਹੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੱਕ ਸਜਾਏ ਜਾਣ ਵਾਲੇ ਦੂਜੇ ਆਲੌਕਿਕ ਨਗਰ ਕੀਰਤਨ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਅੱਜ ਸ਼੍ਰੋਮਣੀ ਕਮੇਟੀ ਦੇ ਮਾਲਵਾ ਜ਼ੋਨ ਦੇ ਪ੍ਰਚਾਰਕਾਂ ਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿਚ ਗੁਲਤਾਨ ਹੋ ਰਹੀ ਹੈ, ਜਿਸ ਤੋਂ ਬਚਾਉਣ ਲਈ ਇਹ ਨਗਰ ਕੀਰਤਨ ਇੱਕ ਮਹੱਤਵਪੂਰਨ ਕਦਮ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਰਾਜਨੀਤੀ ਅਤੇ ਸਿਆਸਤ ਦਾ ਕੇਂਦਰ ਬਿੰਦੂ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਸਰਬਉੱਚ ਅਸਥਾਨ ਤੋਂ ਜਾਰੀ ਹੋਇਆ ਹਰ ਹੁਕਮ ਸਿੱਖ ਹਮੇਸ਼ਾ ਸਿਰ ਝੁਕਾ ਕੇ ਮੰਨਦਾ ਹੈ। ਇਸ ਨਗਰ ਕੀਰਤਨ ਰਾਹੀਂ ਸਿੱਖੀ ਦੇ ਮਹਾਨ ਸਿਧਾਂਤਾਂ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਨਾ , ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਕੌਮ ਵਿਚ ਏਕਤਾ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਬਦਾਲੀ ਅਤੇ ਨਾਦਰ ਸ਼ਾਹ ਵਰਗੇ ਅਨੇਕਾਂ ਹਮਲਾਵਰ ਆਏ ਤੇ ਖ਼ਤਮ ਹੋ ਗਏ, ਪਰ ਗੁਰੂ ਦਾ ਪੰਥ ਸਦਾ ਅਡੋਲ ਰਿਹਾ ਹੈ ਅਤੇ ਰਹੇਗਾ। ਉਨ੍ਹਾਂ ਸੰਗਤ ਨੂੰ 23 ਅਗਸਤ ਨੂੰ ਵੱਡੀ ਗਿਣਤੀ ਚ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ,ਸ਼੍ਰੋਮਣੀ ਕਮੇਟੀ ਮੈਂਬਰਾਂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅਮਰਜੀਤ ਸਿੰਘ ਚਾਵਲਾ ਨੇ ਨਗਰ ਕੀਰਤਨ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਹਿਮ ਸੁਝਾਅ ਦਿੱਤੇ। ਇਕੱਤਰਤਾ ‘ਚ ਅੰਤ੍ਰਿਗ ਮੈਂਬਰ ਜਥੇਦਾਰ ਮੇਜਰ ਸਿੰਘ ਢਿੱਲੋਂ, ਬਾਬਾ ਬੂਟਾ ਸਿੰਘ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ, ਬਾਬਾ ਬਲਵੀਰ ਸਿੰਘ ਘੁੰਨਸ,ਸੁਰਜੀਤ ਸਿੰਘ ਰਾਏਪੁਰ, ਕੇਵਲ ਸਿੰਘ ਬਾਦਲ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ, ਪ੍ਰੇਮ ਕੁਮਾਰ ਅਰੋੜਾ ਹਲਕਾ ਇੰਚਾਰਜ ਅਕਾਲੀ ਦਲ (ਬ) ਮਾਨਸਾ, ਹਰਪਾਲ ਸਿੰਘ ਜੱਲ੍ਹਾ, ਬਾਬਾ ਗੁਰਤਾ ਸਿੰਘ, ਭਾਈ ਸੁਰਜੀਤ ਸਿੰਘ ਗੋਬਿੰਦਪੁਰ, ਭਾਈ ਪਰਮਜੀਤ ਸਿੰਘ ਲੱਖੇਵਾਲ, ਭਾਈ ਰਘਵੀਰ ਸਿੰਘ ਸਹਾਰਨਮਾਜਰਾ, ਭਾਈ ਧਿਆਨ ਸਿੰਘ ਕੋਠਾ, ਭਾਈ ਅਵਤਾਰ ਸਿੰਘ ਰਿਆੜ, ਭਾਈ ਅਜਮੇਰ ਸਿੰਘ ਖੇੜਾ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜਰ ਤਖਤ ਸਾਹਿਬ, ਗੁਰਬਖ਼ਸ਼ ਸਿੰਘ ਅਕਾਲਗੜ੍ਹ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ ਦਮਦਮਾ ਸਾਹਿਬ, ਗੁਰਭਾਗ ਸਿੰਘ ਇੰਚਾਰਜ ਸਬ ਆਫ਼ਿਸ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖਤ ਸਾਹਿਬ, ਗਿਆਨੀ ਗੁਰਜੰਟ ਸਿੰਘ ਵਧੀਕ ਹੈੱਡ ਗ੍ਰੰਥੀ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਸੁਰਿੰਦਰ ਸਿੰਘ ਕਿਸ਼ਨਪੁਰਾ ਤੇ ਜਗਜੀਤ ਸਿੰਘ ਰਤਨਗੜ੍ਹ ਮੌਜੂਦ ਸਨ।