15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਲਕੇ ਭੀਖੀ ਦੇ ਪੰਥਕ ਇਕੱਠ ਲਈ ਸੰਗਤਾਂ ’ਚ ਉਤਸ਼ਾਹ-ਔਲਖ

ਭੀਖੀ, 16 ਅਗਸਤ (ਸਹੋਤਾ)- ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਦਾਅਵਾ ਕੀਤਾ ਹੈ ਕਿ 18 ਅਗਸਤ ਨੂੰ ਬੀ. ਐਮ.

Ad Position 21
No active advertisement
ਅਜੀਤ ਡੈਸਕ 17-08-2026
ਭੀਖੀ, 16 ਅਗਸਤ (ਸਹੋਤਾ)- ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਦਾਅਵਾ ਕੀਤਾ ਹੈ ਕਿ 18 ਅਗਸਤ ਨੂੰ ਬੀ.ਐਮ.ਜੀ. ਪੈਲੇਸ ਭੀਖੀ ਵਿਖੇ ਕੀਤੇ ਜਾ ਰਹੇ ਪੰਥਕ ਇਕੱਠ ਲਈ ਸੰਗਤਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਇਲਾਕੇ ਦੇ ਸਾਰੇ ਪਿੰਡਾਂ ’ਚ ਇਕੱਤਰਤਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਰਪ੍ਰਸਤ ਤਰਸੇਮ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹੋਰ ਆਗੂ ਸ਼ਿਰਕਤ ਕਰਨਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ’ਚ ਕਾਰਕੁਨ ਉਨ੍ਹਾਂ ਦੀ ਅਗਵਾਈ ’ਚ ਵਾਰਿਸ ਪੰਜਾਬ ’ਚ ਸ਼ਾਮਲ ਹੋਣਗੇ। ਪਿੰਡ ਅਤਲਾ ਖ਼ੁਰਦ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਔਲਖ ਨੇ ਕਿਹਾ ਕਿ ਮੌਜੂਦਾ ਹਾਲਾਤਾਂ ’ਚ ਲੋੜ ਹੈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ’ਚ ਪੰਥਕ ਧਿਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ। ਇਕੱਤਰਤਾ ਨੂੰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਜਥੇਦਾਰ ਪਰਮਜੀਤ ਸਿੰਘ ਭੀਖੀ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਨੂੰ ਸਦਮਾ-ਭੈਣ ਦਾ ਦਿਹਾਂਤ
Ad Position 24