15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਨੇ ਜੋਗਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਜੋਗਾ, 16 ਅਗਸਤ (ਵਿ. ਪ੍ਰਤੀ)- ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਵਲੋਂ ਇੱਥੇ ਮਹਿੰਦੀ ਮੁਕਾਬਲੇ ਕਰਵਾਏ ਗਏ।

Ad Position 21
No active advertisement
ਜੋਗਾ ਵਿਖੇ ਮਹਿੰਦੀ ਮੁਕਾਬਲਿਆਂ ਦੀ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 17-08-2026
ਜੋਗਾ, 16 ਅਗਸਤ (ਵਿ.ਪ੍ਰਤੀ)- ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਵਲੋਂ ਇੱਥੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਮਾਗਮ ’ਚ ਵੱਡੀ ਗਿਣਤੀ ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਮਹਿਮਾਨ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਮਾ. ਕੁਲਵੰਤ ਸਿੰਘ ਅਤੇ ਡਾ. ਕ੍ਰਿਸ਼ਨ ਲਾਲ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਤੇ ਰਚਨਾਤਮਿਕ ਪ੍ਰੋਗਰਾਮ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਕਰਨੈਲ ਸਿੰਘ ਵੈਰਾਗੀ ਨੇ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਵਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸਮਾਜ ਸੇਵਾ ਦੇ ਨਾਲ-ਨਾਲ ਸਿਲਾਈ ਸੈਂਟਰ, ਜਾਗਰੂਕਤਾ ਕੈਂਪ, ਬਜ਼ੁਰਗਾਂ ਲਈ ਸਹਾਇਤਾ ਸਮਗਰੀ, ਲੋੜਵੰਦਾਂ ਪਰਿਵਾਰ ਨੂੰ ਰਾਸ਼ਨ ਆਦਿ ਹੋਰ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਹਨ। ਸਿਲਾਈ ਅਧਿਆਪਕ ਸੁਖਵਿੰਦਰ ਕੌਰ ਨੇ ਮਹਿੰਦੀ ਮੁਕਾਬਲਿਆਂ ਦੀਆਂ ਜੇਤੂਆਂ ਚਾਹਤ, ਚਰਨਜੀਤ ਕੌਰ, ਸੁਖਜੀਤ ਕੌਰ, ਬਿੰਦਰ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਸੁਨੀਤਾ, ਅਮਨਦੀਪ ਕੌਰ, ਜਸ਼ਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਟੇਟ ਐਵਾਰਡ’ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24