18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿਰਸਾ-ਮਾਨਸਾ ਮੁੱਖ ਮਾਰਗ ’ਤੇ ਝੁਨੀਰ ਵਿਖੇ ਨਾਜਾਇਜ਼ ਕਬਜ਼ਿਆਂ ਤੋਂ ਰਾਹਗੀਰ ਪ੍ਰੇਸ਼ਾਨ

ਝੁਨੀਰ 17 ਅਗਸਤ (ਸੰਜੀਵ ਸਿੰਗਲਾ)- ਮੁੱਖ ਮਾਰਗ ਸਿਰਸਾ-ਮਾਨਸਾ ਰੋਡ ’ਤੇ ਦੁਕਾਨਦਾਰਾਂ ਆਦਿ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨਾਲ ਜਿੱਥੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਵਾਰ-ਵਾਰ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਇਹ ਲੋਕ ਆਪਣਾ ਸਮਾਨ ਪਿੱਛੇ ਨਹੀਂ ਕਰ ਰਹੇ।

Ad Position 21
No active advertisement
ਅਜੀਤ ਡੈਸਕ 18-08-2026
ਝੁਨੀਰ 17 ਅਗਸਤ (ਸੰਜੀਵ ਸਿੰਗਲਾ)- ਮੁੱਖ ਮਾਰਗ ਸਿਰਸਾ-ਮਾਨਸਾ ਰੋਡ ’ਤੇ ਦੁਕਾਨਦਾਰਾਂ ਆਦਿ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨਾਲ ਜਿੱਥੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਵਾਰ-ਵਾਰ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਇਹ ਲੋਕ ਆਪਣਾ ਸਮਾਨ ਪਿੱਛੇ ਨਹੀਂ ਕਰ ਰਹੇ। ਨਰਿੰਦਰ ਕੁਮਾਰ ਕਾਲਾ, ਬਿਕਰਜੀਤ ਸਿੰਘ ਸਾਧੂਵਾਲਾ ਤੇ ਕੁਲਦੀਪ ਸਿੰਘ ਨੀਟੂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਤੋਂ ਮੰਗ ਕੀਤੀ ਹੈ ਕਿ ਸਿਰਸਾ-ਮਾਨਸਾ ਰੋਡ ’ਤੇ ਦੁਕਾਨਦਾਰਾਂ ਵਲੋਂ ਤੁਰੰਤ ਨਜਾਇਜ਼ ਕਬਜ਼ੇ ਹਟਾਏ ਜਾਣ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਬਜ਼ੇ ਨਾ ਹਟਵਾਏ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਐਸ. ਡੀ. ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਨਗਰ ਪੰਚਾਇਤ ਸਰਦੂਲਗੜ੍ਹ ਵਲੋਂ ਕਾਫ਼ੀ ਹੱਦ ਤੱਕ ਨਜਾਇਜ਼ ਕਬਜ਼ੇ ਚੁਕਵਾਏ ਗਏ ਹਨ ਪਰ ਫਿਰ ਵੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਲਿਖਤੀ ਤੌਰ ’ਤੇ ਸ਼ਿਕਾਇਤ ਦਫ਼ਤਰ ਦੇ ਸਕਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ ਦਿੱਤੀ ਅਗਲੀ ਖ਼ਬਰ ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ad Position 24