18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ ਦਿੱਤੀ

ਸਰਦੂਲਗੜ੍ਹ, 17 ਅਗਸਤ (ਜੀ. ਐਮ.

Ad Position 21
No active advertisement
ਅਜੀਤ ਡੈਸਕ 18-08-2026
ਸਰਦੂਲਗੜ੍ਹ, 17 ਅਗਸਤ (ਜੀ. ਐਮ. ਅਰੋੜਾ)- ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ਵਿਚ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੇ ਐਨ. ਸੀ. ਸੀ. ਕੈਡਿਟਾਂ ਨੂੰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਟੀ. ਬੀ. ਸਬੰਧੀ ਸਿਖਲਾਈ ਦੇਣ ਉਪਰੰਤ ਜਾਗਰੂਕਤਾ ਰੈਲੀ ਵੀ ਕੱਢੀ ਗਈ। ਡਾ. ਸੰਧੂ ਨੇ ਟੀ. ਬੀ. ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ ’ਚ ਰਾਸ਼ਟਰੀ ਖ਼ਾਤਮਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਟੀ. ਬੀ. ਕੇਸਾਂ ਦੀ ਭਾਲ ਕਰਨ ਅਤੇ ਲੋਕਾਂ ਨੂੰ ਟੀ. ਬੀ. ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਹ ਦੀ ਬਿਮਾਰੀ ਹੁੰਦੀ ਹੈ ਤਾਂ ਉਸ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਲਾਜ ਦੌਰਾਨ ਖ਼ੁਰਾਕ ਲਈ ਸਰਕਾਰ ਵਲੋਂ ਅਦਾਇਗੀ ਵੀ ਕੀਤੀ ਜਾਂਦੀ ਹੈ। ਇਸ ਮੌਕੇ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਸੀਨੀਅਰ ਟੀ.ਬੀ. ਸੁਪਰਵਾਈਜ਼ਰ ਹਰਸਿਮਰਨਜੀਤ ਸਿੰਘ ਮਾਨ, ਜਸਬੀਰ ਕੌਰ, ਵਿਨੋਜ ਜੈਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਹੋਈ ਇਕੱਤਰਤਾ ਅਗਲੀ ਖ਼ਬਰ ਸਿਰਸਾ-ਮਾਨਸਾ ਮੁੱਖ ਮਾਰਗ ’ਤੇ ਝੁਨੀਰ ਵਿਖੇ ਨਾਜਾਇਜ਼ ਕਬਜ਼ਿਆਂ ਤੋਂ ਰਾਹਗੀਰ ਪ੍ਰੇਸ਼ਾਨ
Ad Position 24