18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਹੋਈ ਇਕੱਤਰਤਾ

ਬੋਹਾ, 17 ਅਗਸਤ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਇਕੱਤਰਤਾ ਗੁਰਦੁਆਰਾ ਸਾਹਿਬ ਨਵੀਨ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਜਗਮੇਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ’ਚ ਕਿ ਭਖਦੀਆਂ ਕਿਸਾਨੀ ਮੰਗਾਂ ’ਚ ਵਿਚਾਰ ਵਟਾਂਦਰਾ ਕੀਤਾ ਗਿਆ। ਸੂਬਾਈ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਗਿੱਲ ਉੱਡਤ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-08-2026
ਬੋਹਾ, 17 ਅਗਸਤ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਇਕੱਤਰਤਾ ਗੁਰਦੁਆਰਾ ਸਾਹਿਬ ਨਵੀਨ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਜਗਮੇਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ’ਚ ਕਿ ਭਖਦੀਆਂ ਕਿਸਾਨੀ ਮੰਗਾਂ ’ਚ ਵਿਚਾਰ ਵਟਾਂਦਰਾ ਕੀਤਾ ਗਿਆ। ਸੂਬਾਈ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਗਿੱਲ ਉੱਡਤ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਅਨੇਕਾਂ ਕਿਸਾਨਾਂ ’ਤੇ ਝੂਠੇ ਪਰਚੇ ਦਰਜ ਕੀਤੇ ਸਨ, ਜਿਨ੍ਹਾਂ ਦੀਆਂ ਤਰੀਕਾਂ ਕਿਸਾਨ ਹਾਲੇ ਤੱਕ ਭੁਗਤ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਇਆ ਜਾਵੇਗਾ, ਜਿਸ ’ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ। ਇਸ ਮੌਕੇ ਮਹਿੰਦਰ ਸਿੰਘ ਬੋਹਾ, ਸੁਰਜਨ ਸਿੰਘ ਬੋਹਾ, ਗੁਰਜੰਟ ਸਿੰਘ ਬੋਹਾ, ਸੁਰਜੀਤ ਸਿੰਘ, ਹਰਜਿੰਦਰ ਸਿੰਘ, ਸਵਿੰਦਰ ਸਿੰਘ, ਘੁੱਕਰ ਸਿੰਘ ਸੈਦੇਵਾਲਾ, ਗੁਰਨਾਮ ਸਿੰਘ ਸੈਦੇਵਾਲਾ, ਲਾਡੀ ਸਿੰਘ ਬੋਹਾ, ਗੁਰਵਿੰਦਰ ਸਿੰਘ ਚਹਿਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪੇ੍ਟਰ ਐਸੋਸੀਏਸ਼ਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਐਨ.ਸੀ.ਸੀ. ਕੈਡਿਟਾਂ ਨੂੰ ਸਿਖਲਾਈ ਦਿੱਤੀ
Ad Position 24