19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ’ਚ ਰੋਸ ਮਾਰਚ ਕੱਢਿਆ

ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)- ਸ਼ਹਿਰ ’ਚ ਲਗਾਤਾਰ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਮਾਜਿਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਸਾਂਝੇ ਤੌਰ ’ਤੇ ਰੋਸ ਮਾਰਚ ਕੱਢਿਆ। ਇਹ ਮੁੱਖ ਬਾਜ਼ਾਰ ਤੋਂ ਸ਼ੁਰੂ ਹੋ ਕੇ ਸਥਾਨਕ ਪੁਲਿਸ ਥਾਣੇ ਅੱਗੇ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ।

Ad Position 21
No active advertisement
ਬਰੇਟਾ ਸ਼ਹਿਰ ’ਚ ਰੋਸ ਮਾਰਚ ਕੱਢਦੇ ਹੋਏ ਜਥੇਬੰਦੀਆਂ ਦੇ ਆਗੂ। ਤਸਵੀਰ : ਪਾਲ ਸਿੰਘ ਮੰਡੇਰ 19-08-2026
ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)- ਸ਼ਹਿਰ ’ਚ ਲਗਾਤਾਰ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਮਾਜਿਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਸਾਂਝੇ ਤੌਰ ’ਤੇ ਰੋਸ ਮਾਰਚ ਕੱਢਿਆ। ਇਹ ਮੁੱਖ ਬਾਜ਼ਾਰ ਤੋਂ ਸ਼ੁਰੂ ਹੋ ਕੇ ਸਥਾਨਕ ਪੁਲਿਸ ਥਾਣੇ ਅੱਗੇ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ’ਚ ਗੁੰਡਾਗਰਦੀ ਦੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ, ਜਿਸ ਕਾਰਨ ਆਮ ਲੋਕਾਂ ਖ਼ਾਸ ਕਰ ਕੇ ਔਰਤਾਂ ਅਤੇ ਵਪਾਰੀ ਵਰਗ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਕਾਰਨ ਅਸਮਾਜਿਕ ਅਨਸਰਾਂ ਦੇ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਡਾ. ਕਮਲ ਦੇ ਹੋਏ ਕਤਲ ’ਚ ਦੋਸ਼ੀ ਨੂੰ ਸਜ਼ਾ ਦੇ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ, ਅਕਾਲੀ ਆਗੂ ਦਲਵੀਰ ਸਿੰਘ ਕਾਲਾ ਜਵੰਦਾ ’ਤੇ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸੀ.ਸੀ.ਟੀ.ਵੀ . ਕੈਮਰੇ ਲਗਾਉਣ ਦੇ ਨਾਲ ਹੀ ਸ਼ਹਿਰ ’ਚ ਗਸ਼ਤ ਵਧਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ’ਤੇ ਨਕੇਲ ਕਸੀ ਜਾਵੇ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਡਾ. ਨਿਸ਼ਾਨ ਸਿੰਘ, ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਦੇਵ ਸਿੰਘ ਸਿਰਸੀਵਾਲਾ, ਤਾਰਾ ਚੰਦ ਬਰੇਟਾ, ਲਛਮਣ ਸਿੰਘ ਚੱਕ ਅਲੀਸ਼ੇਰ, ਜਤਿੰਦਰ ਮੋਹਨ ਗਰਗ ਆੜ੍ਹਤੀ ਆਗੂ, ਨਿੱਕਾ ਸਿੰਘ ਬਹਾਦਰਪੁਰ, ਕਾ. ਸੀਤਾ ਰਾਮ ਗੋਬਿੰਦਪੁਰਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਗੁਰਜੀਤ ਸਿੰਘ, ਰਾਜੇਸ਼ ਸਿੰਗਲਾ, ਜੁਗਰਾਜ ਸਿੰਘ ਕਾਲਾ ਬਰੇਟਾ, ਨਿਰਮਲ ਸਿੰਘ ਆਦਿ ਸਨ। ਥਾਣਾ ਮੁਖੀ ਗਣੇਸ਼ਵਰ ਕੁਮਾਰ ਨੇ ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਭਰੋਸੇ ਉਪਰੰਤ ਸੰਘਰਸ਼ਕਾਰੀਆਂ ਵਲੋਂ ਧਰਨਾ ਚੁੱਕ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਤਰਸੇਮ ਸਿੰਘ/ਇਆਲੀ
Ad Position 24