19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ

ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ।

Ad Position 21
No active advertisement
ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਦੇ ਪ੍ਰੋਗਰਾਮ ਮੌਕੇ ਗਿੱਧਾ ਪੇਸ਼ ਕਰਦੀਆਂ ਵਿਦਿਆਰਥਣਾਂ। ਤਸਵੀਰ : ਪਾਲ ਸਿੰਘ ਮੰਡੇਰ 19-08-2026
ਬਰੇਟਾ, 18 ਅਗਸਤ (ਪਾਲ ਸਿੰਘ ਮੰਡੇਰ)- ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਤੀਆਂ ਦੇ ਇਤਿਹਾਸ ਤੇ ਪੰਜਾਬੀ ਸਮਾਜ ’ਚ ਤੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਕਾਲਜ ਵਿਦਿਆਰਥਣਾਂ ਨੇ ਗਿੱਧਾ ਅਤੇ ਵੱਖ-ਵੱਖ ਵਿਅਕਤੀਗਤ ਪੇਸ਼ਕਾਰੀਆਂ ਦਿੱਤੀਆਂ। ਪ੍ਰੋਗਰਾਮ ਦੌਰਾਨ ਮੰਚ ਦਾ ਸੰਚਾਲਨ ਕਾਲਜ ਦੇ ਬੀ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਤਨਵੀਰ ਕੌਰ ਨੇ ਕੀਤਾ। ਪ੍ਰੋਗਰਾਮ ਦੇ ਕਨਵੀਨਰ ਡਾ. ਹਰਵਿੰਦਰ ਕੌਰ ਅਤੇ ਪ੍ਰੋ. ਸਮਨਦੀਪ ਕੌਰ ਨੇ ਲੋਕ ਗੀਤ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਪ੍ਰੋ. ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਕਰਾਟੇ ਖਿਡਾਰੀਆਂ ਨੇ 83 ਤਗਮੇ ਜਿੱਤੇ ਅਗਲੀ ਖ਼ਬਰ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ’ਚ ਰੋਸ ਮਾਰਚ ਕੱਢਿਆ
Ad Position 24