18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤਰਸੇਮ ਸਿੰਘ ਖ਼ਾਲਸਾ ਨੇ ਪਰਵਿੰਦਰ ਸਿੰਘ ਝੋਟਾ ਨਾਲ ਕੀਤੀ ਮਿਲਣੀ

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਸਰਪ੍ਰਸਤ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣੀ ਕੀਤੀ। ਉਨ੍ਹਾਂ ਝੋਟਾ ਤੇ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋੜ ਹੈ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਦੀ ਅਤੇ ਨੌਜਵਾਨਾਂ ਨੂੰ ਸਿੱਖੀ ਦੇ ਲੜ ਲਾਉਣ ਦੀ।

Ad Position 21
No active advertisement
ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਮਾਨਸਾ ਵਿਖੇ ਮਿਲਣੀ ਸਮੇਂ ਤਰਸੇਮ ਸਿੰਘ ਖ਼ਾਲਸਾ। ਅਜੀਤ ਤਸਵੀਰ 19-08-2026
ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਸਰਪ੍ਰਸਤ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣੀ ਕੀਤੀ। ਉਨ੍ਹਾਂ ਝੋਟਾ ਤੇ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋੜ ਹੈ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਦੀ ਅਤੇ ਨੌਜਵਾਨਾਂ ਨੂੰ ਸਿੱਖੀ ਦੇ ਲੜ ਲਾਉਣ ਦੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਦੀ ਮਿਲੀਭੁਗਤ ਨਾਲ ਨਸ਼ਿਆਂ ’ਚ ਵਾਧਾ ਹੋ ਰਿਹਾ ਹੈ ਅਤੇ ਇੱਕ ਸਾਜ਼ਿਸ਼ ਅਧੀਨ ਪੰਜਾਬੀਆਂ ਨੂੰ ਇਸ ਦਲਦਲ ’ਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਝੋਟਾ ਨੂੰ ਭਰੋਸਾ ਦਿੱਤਾ ਕਿ ਇਸ ਮੁਹਿੰਮ ਦਾ ਹਰ ਮੋੜ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਪਲਵਿੰਦਰ ਸਿੰਘ ਖ਼ਾਲਸਾ, ਸਹਿਜਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਰਾਜਾ ਧਾਲੀਵਾਲ, ਇੰਦਰਜੀਤ ਮੁਨਸ਼ੀ, ਸਹਿਜਪ੍ਰੀਤ ਸਿੰਘ, ਕੁਲਵਿੰਦਰ ਸਿੰਘ ਜਵਾਹਰਕੇ, ਮਨਪ੍ਰੀਤ ਸਿੰਘ ਬੁਢਲਾਡਾ, ਅਮਨ ਪਟਵਾਰੀ, ਮੌਹਣਾ ਧਾਲੀਵਾਲ, ਮਨਪਿੰਦਰ ਸਿੰਘ ਪਿੰਦੂ, ਰਾਜਾ ਦੰਦੀਵਾਲ, ਇੰਦਰਜੀਤ ਸਿੰਘ ਮੁਨਸ਼ੀ, ਅਮਨਦੀਪ ਚਹਿਲ, ਅਵੀ ਮੌੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਸਮਾਜ, ਸਿਹਤਮੰਦ ਭਵਿੱਖ ਮੁਹਿੰਮ ਤਹਿਤ ਪਿੰਡਾਂ ’ਚ ਮੁਫ਼ਤ ਮੈਡੀਕਲ ਕੈਂਪ ਲਗਾਏ ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਨੇ ਦੂਜੇ ਦਿਨ ਵੀ ਕੰਮ-ਕਾਜ ਠੱਪ ਰੱਖਿਆ, ਲੋਕ ਹੋਏ ਪ੍ਰੇਸ਼ਾਨ
Ad Position 24