ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਰਾਸਤੀ ਮੇਲੇ ਦੀ ਧੂਮ
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਦੇ ਉਦੇਸ਼ ਨਾਲ ‘ਵਿਰਾਸਤੀ ਮੇਲਾ’ ਬੜੀ ਧੂਮ-ਧਾਮ ਕਰਵਾਇਆ ਗਿਆ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ, ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ।
ਮ
ਮਾਤਾ ਸੁੰਦਰੀ ਗਰੁੱਪ ਦੇ ਵਿਰਾਸਤੀ ਮੇਲੇ ਵਿਚ ਇਕੱਠੀਆਂ ਬੈਠੀਆਂ ਵਿਦਿਆਰਥਣਾਂ। ਅਜੀਤ ਤਸਵੀਰ
19-08-2026
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਦੇ ਉਦੇਸ਼ ਨਾਲ ‘ਵਿਰਾਸਤੀ ਮੇਲਾ’ ਬੜੀ ਧੂਮ-ਧਾਮ ਕਰਵਾਇਆ ਗਿਆ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ, ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨੂੰ ਜਾਣਨ, ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਮੈਡਮ ਹਰਮਨਜੋਤ ਕੌਰ ਨੇ ‘ਪੀਂਘ’ ਚੜ੍ਹਾਉਣ ਦੀ ਸ਼ੁਰੂਆਤ ਕਰਵਾਈ। ਜਦਕਿ ਮੈਡਮ ਬਲਵਿੰਦਰ ਕੌਰ ਨੇ ਵੀ ਮੇਲੇ ਵਿਚ ਸ਼ਿਰਕਤ ਕੀਤੀ। ਵਿਦਿਆਰਥਣਾਂ ਨੇ ਪਿੱਪਲਾਂ ਅਤੇ ਬੋਹੜਾਂ ਦੀ ‘ਛਾਂ’ ਹੇਠ ਰਵਾਇਤੀ ਪੀਂਘਾਂ ਝੂਟੀਆਂ, ਵਿਰਾਸਤੀ ਲੋਕ-ਗੀਤ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨਿ੍ਹਆ। ਰਵਾਇਤੀ ਪਹਿਰਾਵਿਆਂ ਨੇ ਮੇਲੇ ਨੂੰ ਪੂਰੀ ਤਰ੍ਹਾਂ ਪੰਜਾਬੀ ਰੰਗ ਵਿਚ ਰੰਗ ਦਿੱਤਾ। ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਦੱਸਿਆ ਕਿ ਮੇਲੇ ਦੌਰਾਨ ਵਿਦਿਆਰਥਣਾਂ ਲਈ ਪੁਰਾਣੇ ਪੇਂਡੂ ਪਕਵਾਨਾਂ ਦੀ ਯਾਦ ਤਾਜ਼ਾ ਕਰਵਾਉਂਦਿਆਂ ਖੀਰ-ਪੂੜਿਆਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਇਲਾਵਾ ਮਹਿੰਦੀ ਲਗਾਉਣ, ਇੰਨੂੰ ਬਣਾਉਣ, ਸੇਵੀਆਂ ਵੱਟਣ, ਪੱਖੀਆਂ ਬੁਣਨ, ਸਾਗ ਕੱਟਣ, ਕਢਾਈ ਕੱਢਣ, ਨਾਲਾ ਬੁਣਨ ਆਦਿ ਘਰੇਲੂ ਕੰਮਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੇ ਪੰਜਾਬੀ ਫ਼ਿਲਮ ‘ਇਸ਼ਕ ਪਰਿੰਦੇ’ ਦੀ ਸਟਾਰ ਕਾਸਟ ਟੀਮ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਵਿਰਾਸਤੀ ਮੇਲੇ ਵਿਚ ਆਉਣ ’ਤੇ ਧੰਨਵਾਦ ਕੀਤਾ। ਸੰਸਥਾ ਦੀ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ, ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ‘ਦ ਪੋਲਰ ਸਟਾਰ ਸਕੂਲ’ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਅਤੇ ਸਮੂਹ ਸਟਾਫ਼ ਨੇ ਮੇਲੇ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਬਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਰਣਜੀਤ ਕੌਰ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਹਰਵਿੰਦਰ ਕੌਰ ਫ਼ੈਸ਼ਨ ਡਿਜ਼ਾਇਨਿੰਗ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਕਿਰਨ ਖਾਂਨ, ਪ੍ਰੋ. ਅਮਨਦੀਪ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ ਅਮਨਦੀਪ ਕੌਰ ਕੰਪਿਊਟਰ ਸਾਇੰਸ, ਪ੍ਰੋ. ਰਾਜਵੀਰ ਕੌਰ, ਪ੍ਰੋ. ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਹਰਕਿਰਨ ਕੌਰ, ਪ੍ਰੋ. ਪ੍ਰਭਜੋਤ ਕੌਰ ਆਦਿ ਸ਼ਾਮਿਲ ਸਨ।