20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਧਾਨ ਸਭਾ ਚੋਣਾਂ ’ਚ ਵਿਧਾਇਕ ਬੁੱਧ ਰਾਮ ਵੱਡੀ ਲੀਡ ਨਾਲ ਜਿੱਤਣਗੇ - ਭੋਲਾ ਸਿੰਘ ਨਰਸੋਤ

ਬੋਹਾ, 19 ਅਗਸਤ (ਰਮੇਸ਼ ਤਾਂਗੜੀ)- ਬਾਜ਼ੀਗਰ ਵਿਮੁਕਤ ਜਾਤੀਆਂ ਵੈੱਲਫੇਅਰ ਬੋਰਡ ਦੇ ਬਲਾਕ ਚੇਅਰਮੈਨ ਭੋਲਾ ਸਿੰਘ ਨਰਸੋਤ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਬੁਢਲਾਡਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਬੁੱਧ ਰਾਮ ਦੀ ਜਿੱਤ ਪੂਰੀ ਤਰ੍ਹਾਂ ਯਕੀਨੀ ਹੈ ਅਤੇ ਉਹ ਵੱਡੀ ਲੀਡ ਨਾਲ ਮੁੜ ਵਿਧਾਇਕ ਬਣਨਗੇ। ਉਨ੍ਹਾਂ ਕਿਹਾ ਕਿ ਬੁੱਧ ਰਾਮ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਤੇ ਵਿਧਾਨ ਸਭਾ ਤੱਕ ਪਹੁੰਚਾਈ ਹੈ।

Ad Position 21
No active advertisement
ਅਜੀਤ ਡੈਸਕ 20-08-2026
ਬੋਹਾ, 19 ਅਗਸਤ (ਰਮੇਸ਼ ਤਾਂਗੜੀ)- ਬਾਜ਼ੀਗਰ ਵਿਮੁਕਤ ਜਾਤੀਆਂ ਵੈੱਲਫੇਅਰ ਬੋਰਡ ਦੇ ਬਲਾਕ ਚੇਅਰਮੈਨ ਭੋਲਾ ਸਿੰਘ ਨਰਸੋਤ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਬੁਢਲਾਡਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਬੁੱਧ ਰਾਮ ਦੀ ਜਿੱਤ ਪੂਰੀ ਤਰ੍ਹਾਂ ਯਕੀਨੀ ਹੈ ਅਤੇ ਉਹ ਵੱਡੀ ਲੀਡ ਨਾਲ ਮੁੜ ਵਿਧਾਇਕ ਬਣਨਗੇ। ਉਨ੍ਹਾਂ ਕਿਹਾ ਕਿ ਬੁੱਧ ਰਾਮ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਤੇ ਵਿਧਾਨ ਸਭਾ ਤੱਕ ਪਹੁੰਚਾਈ ਹੈ। ਭੋਲਾ ਸਿੰਘ ਨਰਸੋਤ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਉਨ੍ਹਾਂ ਦੀ ਲੋਕਾਂ ਨਾਲ ਸਿੱਧੀ ਸਾਂਝ ਅਤੇ ਸਾਦਗੀ ਵਾਲੀ ਜੀਵਨਸ਼ੈਲੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਾਂ ਸਿਆਸੀ ਮੰਚਾਂ ’ਤੇ ਕੀਤੀ ਜਾ ਰਹੀ ਬੇਬੁਨਿਆਦ ਬਿਆਨਬਾਜ਼ੀ ਜ਼ਮੀਨੀ ਹਕੀਕਤ ਨੂੰ ਨਹੀਂ ਬਦਲ ਸਕਦੀ। ਬਲਾਕ ਚੇਅਰਮੈਨ ਨੇ ਕਿਹਾ ਕਿ ਬੁਢਲਾਡਾ ਹਲਕੇ ਦੇ ਲੋਕਾਂ ਨੇ ਵਿਧਾਇਕ ਬੁੱਧ ਰਾਮ ਨੂੰ ਪਹਿਲਾਂ ਵੀ ਆਪਣਾ ਭਰੋਸਾ ਦਿੱਤਾ ਹੈ ਅਤੇ ਆਗਾਮੀ ਚੋਣਾਂ ’ਚ ਇਹ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਝੂਠੀਆਂ ਅਫ਼ਵਾਹਾਂ ਕੁਝ ਸਮੇਂ ਲਈ ਚਰਚਾ ਦਾ ਵਿਸ਼ਾ ਬਣ ਸਕਦੀਆਂ ਹਨ ਪਰ ਲੋਕਾਂ ਦਾ ਭਰੋਸਾ ਸਿਰਫ਼ ਕੰਮ ਅਤੇ ਸਚਾਈ ਨਾਲ ਹੀ ਜਿੱਤਿਆ ਜਾਂਦਾ ਹੈ ਅਤੇ ਇਹੀ ਵਿਧਾਇਕ ਬੁੱਧ ਰਾਮ ਦੀ ਸਭ ਤੋਂ ਵੱਡੀ ਸਿਆਸੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਕਲਾ ਮੰਚ ਵਲੋਂ ਨਾਟਕ ‘ਤੂੰ ਚਰਖਾ ਘੂਕਦਾ ਰੱਖ ਜਿੰਦੇ’ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ ਅਗਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਖਿਡਾਰੀਆਂ ਨੇ 2 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਿਆ
Ad Position 24