ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤੀਯੋਗ ਜ਼ਮੀਨ ਨੂੰ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਕਿਸੇ ਨੂੰ ਵੀ ਐਕੁਆਇਰ ਨਹੀਂ ਕਰਨ ਦੇਵੇਗਾ- ਜਨਮੇਜਾ ਸਿੰਘ ਸੇਖੋਂ
ਮੌੜ ਮੰਡੀ, 19 ਅਗਸਤ (ਗੁਰਜੀਤ ਸਿੰਘ ਕਮਾਲੂ)- ਪੰਜਾਬ ਅੰਦਰ ਫ਼ੈਕਟਰੀਆਂ ਲਈ ਕਿਸੇ ਵੀ ਪਿੰਡ ਦੀ ਵਾਹੀਯੋਗ ਜ਼ਮੀਨ ਵੱਡੇ ਘਰਾਣਿਆਂ, ਕੰਪਨੀਆਂ/ਸਰਕਾਰਾਂ ਆਦਿ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਭਾਵੇਂ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੋਰਚੇ ਲਗਾਉਣੇ ਪੈਣ ਭਾਵੇਂ ਜੇਲ੍ਹਾਂ ਅੰਦਰ ਜਾਣਾ ਪਵੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੀਤਾ।
ਮੌੜ ਮੰਡੀ, 19 ਅਗਸਤ (ਗੁਰਜੀਤ ਸਿੰਘ ਕਮਾਲੂ)- ਪੰਜਾਬ ਅੰਦਰ ਫ਼ੈਕਟਰੀਆਂ ਲਈ ਕਿਸੇ ਵੀ ਪਿੰਡ ਦੀ ਵਾਹੀਯੋਗ ਜ਼ਮੀਨ ਵੱਡੇ ਘਰਾਣਿਆਂ, ਕੰਪਨੀਆਂ/ਸਰਕਾਰਾਂ ਆਦਿ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਭਾਵੇਂ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੋਰਚੇ ਲਗਾਉਣੇ ਪੈਣ ਭਾਵੇਂ ਜੇਲ੍ਹਾਂ ਅੰਦਰ ਜਾਣਾ ਪਵੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਲਕਾ ਮੌੜ ਦੇ ਪਿੰਡਾਂ ਵਿਚ ਇਕ ਪ੍ਰਾਈਵੇਟ ਕੰਪਨੀ ਵਲੋਂ ਜ਼ਮੀਨਾਂ ਦਾ ਡਰੋਨ ਨਾਲ ਸਰਵੇ ਕੀਤਾ ਜਾ ਰਿਹਾ ਸੀ ਜਿਸ ਨੂੰ ਲੈ ਕੇ ਕੁਝ ਪਿੰਡਾਂ ਦੇ ਕਿਸਾਨ ਅੱਜ ਜਨਮੇਜਾ ਸਿੰਘ ਸੇਖੋਂ ਨੂੰ ਮਿਲੇ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਪੰਜਾਬ ਵਿਚ ਕਿਸਾਨਾਂ ਦੀਆਂ ਵਾਹੀਯੋਗ ਜ਼ਮੀਨਾਂ ਨੂੰ ਐਕੁਆਇਰ ਕਰਨ ਲਈ ਨਵੇਂ-ਨਵੇਂ ਢੰਗ ਤਰੀਕੇ ਲੱਭ ਰਹੀ ਹੈ ਕਦੇ ਉਹ ਲੈਂਡ ਪੁਲਿੰਗ ਦਾ ਕਦੇ ਮਾਸਟਰ ਪਲਾਨ ਦੀ ਯੋਜਨਾ ਲੈ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਵਾਂਝਾ ਕਰਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ ਹੈ ਅਤੇ ਅੱਗੇ ਤੋਂ ਵੀ ਫੜਦਾ ਰਹੇਗਾ। ਕਿਉਂਕਿ ਪੰਜਾਬ ਦੀ ਆਰਥਿਕਤਾ ਖੇਤੀ ਉਪਰ ਹੀ ਨਿਰਭਰ ਹੈ। ਉਨ੍ਹਾਂ ਇਹ ਵੀ ਕਿਹਾ ਜਦੋਂ ਜਦੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਉਦੋਂ ਉਦੋਂ ਹੀ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਯੋਜਨਾਵਾਂ ਅਮਲ ਵਿਚ ਲਿਆਂਦੀਆਂ ਗਈਆਂ ਭਾਵੇਂ ਉਹ ਕਿਸਾਨਾਂ ਨੂੰ ਨਹਿਰੀ ਪਾਣੀ, ਟਿਊਬਵੈੱਲ ਕੁਨੈਕਸ਼ਨ, ਬਿਜਲੀ ਦੇ ਬਿੱਲ ਮੁਆਫ਼, ਨਹਿਰੀ ਖਾਲੇ ਪੱਕੇ ਕਰਵਾਉਣੇ, ਕਿਸਾਨਾਂ ਦਾ ਪਾਣੀ ਦਾ ਮਾਮਲਾ ਮੁਆਫ਼ ਕਰਵਾਉਣ, ਵੱਧ ਝਾੜ ਵਾਲੀਆਂ ਫ਼ਸਲਾਂ ਦੇ ਉੱਨਤ ਬੀਜ ਲੈ ਕੇ ਆਉਣਾ ਸ਼੍ਰੋਮਣੀ ਅਕਾਲੀ ਦਲ ਦੀ ਕਿਸਾਨ ਪੱਖੀ ਸੋਚ ਨੂੰ ਉਜਾਗਰ ਕਰਦਾ ਹੈ। ਇਸ ਮੌਕੇ ਗੁਰਮੇਲ ਸਿੰਘ ਮਾਈਸਰਖਾਨਾ, ਹਰਜਸ ਸਿੰਘ ਘਸੋਖਾਨਾ, ਮਨਦੀਪ ਸਿੰਘ ਚਨਾਰਥਲ, ਅੰਮ੍ਰਿਤਪਾਲ ਸਿੰਘ ਹਨੀ ਆਦਿ ਵੀ ਹਾਜ਼ਰ ਸਨ।