ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ ਦੇ ਬੰਦ ਦੇ ਸਮਰਥਨ ਦਾ ਐਲਾਨ
ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਇੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਦੂਹਰੇ ਕਾਨੂੰਨੀ ਮਾਪ ਦੰਡ ਅਪਣਾ ਕੇ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਕੁਰੇਦ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਤੋਂ ਸਾਲਾਂ-ਬੱਧੀ ਫਰਲੋ ’ਤੇ ਭੇਜ ਰੱਖਿਆ ਹੈ ਜਦਕਿ ਆਪਣੀਆਂ ਬਣਦੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਈ ਸਾਲਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਬ
ਬੁਢਲਾਡਾ ਵਿਖੇ ਪ੍ਰੈੱਸ ਕਾਨਫ਼ਰੰਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ। ਤਸਵੀਰ : ਟੋਨੀ ਬੁਢਲਾਡਾ
21-08-2026
ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਇੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਦੂਹਰੇ ਕਾਨੂੰਨੀ ਮਾਪ ਦੰਡ ਅਪਣਾ ਕੇ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਕੁਰੇਦ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਤੋਂ ਸਾਲਾਂ-ਬੱਧੀ ਫਰਲੋ ’ਤੇ ਭੇਜ ਰੱਖਿਆ ਹੈ ਜਦਕਿ ਆਪਣੀਆਂ ਬਣਦੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਈ ਸਾਲਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਸਿੰਘਾਂ ਦੇ ਰਿਹਾਈ ਲਈ ਸੰਘਰਸ਼ ਕਰ ਰਹੇ ਲੋਕਾਂ ’ਤੇ ਪੁਲਿਸ ਜ਼ਬਰ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਸਾਂਝੇ ਪੰਥਕ ਮੋਰਚੇ ਵਲੋਂ ਦਿੱਤੇ ਗਏ 21 ਅਗਸਤ ਦੇ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਮੰਡੇਰ, ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਜਥੇਦਾਰ ਗਿਆਨ ਸਿੰਘ ਗਿੱਲ, ਬਿੱਲੂ ਸਿੰਘ, ਸਤਨਾਮ ਸਿੰਘ ਕਲੀਪੁਰ, ਮੇਜਰ ਸਿੰਘ, ਜੋਗਾ ਸਿੰਘ, ਹਰੀ ਸਿੰਘ, ਸਰਵਣ ਸਿੰਘ ਬਰ੍ਹੇ, ਸੁਖਵਿੰਦਰ ਸਿੰਘ ਹਸਨਪੁਰ, ਕਾਲਾ ਸਿੰਘ ਦਾਤੇਵਾਸ ਆਦਿ ਹਾਜ਼ਰ ਸਨ।