21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਈ ਭਾਗੋ ਕਾਲਜ ਰੱਲਾ ਵਿਖੇ ਨਾਟਕਕਾਰ ਪ੍ਰੋ. ਔਲਖ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ

ਜੋਗਾ, 20 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰਸਿੱਧ ਪੰਜਾਬੀ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਜੋਗਾ, 20 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰਸਿੱਧ ਪੰਜਾਬੀ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਪ੍ਰੋਫੈਸਰ ਧੀਰਾ ਸਿੰਘ ਨੇ ਪ੍ਰੋ. ਔਲਖ ਦੇ ਜੀਵਨ ਅਤੇ ਰਚਨਾਤਮਿਕ ਸਫ਼ਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਉਨ੍ਹਾਂ ਆਪਣੇ ਨਾਟਕਾਂ ਰਾਹੀਂ ਪੰਜਾਬ ਦੇ ਪੇਂਡੂ ਜੀਵਨ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਆਮ ਲੋਕਾਂ ਦੀ ਗੱਲ ਕੀਤੀ। ਵਿਦਿਆਰਥਣਾਂ ਗੁਰਕੋਮਲ ਕੌਰ, ਜਸ਼ਨਜੋਤ ਕੌਰ, ਅਰਸ਼ਦੀਪ ਕੌਰ ਅਤੇ ਬਲਦੀਪ ਕੌਰ ਨੇ ਪ੍ਰੋ. ਔਲਖ ਦੇ ਚਰਚਿਤ ਨਾਟਕਾਂ ਦੇ ਵਿਸ਼ਿਆਂ ਅਤੇ ਪੰਜਾਬੀ ਨਾਟਕ ਵਿਧਾ ’ਚ ਉਨ੍ਹਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ਨਾਲ ਜੁੜਨ ਅਤੇ ਪੰਜਾਬੀ ਸਾਹਿਤ ਨੂੰ ਵੱਧ ਤੋਂ ਵੱਧ ਪੜਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਉਪ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਵਿਪਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਤੇ ਸਮੱਸਿਆਵਾਂ ਸੰਬੰਧੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਵਪਾਰ ਮੰਡਲ ਵਲੋਂ ਛੋਟੇ ਦੁਕਾਨਦਾਰਾਂ ਨੂੰ ਜੀ.ਐੱਸ.ਟੀ. ਤੋਂ ਮੁਕਤ ਕਰਨ ਦੀ ਮੰਗ
Ad Position 24