21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਈ ਬਹਿਲੋ ਗਰਲਜ਼ ਕਾਲਜ ਵਿਖੇ ਏ. ਆਈ. ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਮਾਨਸਾ, 20 ਅਗਸਤ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ‘ਮਸਨੂਈ ਬੁੱਧੀ ਦੇ ਨਾਲ-ਨਾਲ ਰੋਜ਼ਗਾਰ ’ਚ ਵੀ ਸਹਾਇਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਮਾਈਕ੍ਰੋਸਾਫਟ ਕੰਪਨੀ ਦੇ ਸੀਨੀਅਰ ਫੈਕਲਟੀ ਮੈਂਬਰ ਆਨੰਦ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਅਤੇ ਇਸ ਦੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ ’ਚ ਉਪਯੋਗਤਾ ਬਾਰੇ ਦੱਸਿਆ।

Ad Position 21
No active advertisement
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਸੈਮੀਨਾਰ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। ਅਜੀਤ ਤਸਵੀਰ 21-08-2026
ਮਾਨਸਾ, 20 ਅਗਸਤ (ਧਾਲੀਵਾਲ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ‘ਮਸਨੂਈ ਬੁੱਧੀ ਦੇ ਨਾਲ-ਨਾਲ ਰੋਜ਼ਗਾਰ ’ਚ ਵੀ ਸਹਾਇਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਮਾਈਕ੍ਰੋਸਾਫਟ ਕੰਪਨੀ ਦੇ ਸੀਨੀਅਰ ਫੈਕਲਟੀ ਮੈਂਬਰ ਆਨੰਦ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ਅਤੇ ਇਸ ਦੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ ’ਚ ਉਪਯੋਗਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਏ.ਆਈ. ਆਧੁਨਿਕ ਸਿੱਖਿਆ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਦੀ ਮਦਦ ਨਾਲ ਵਿਦਿਆਰਥਣਾਂ ਆਪਣੇ ਵਿਸ਼ਿਆਂ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕਰਨ, ਨੋਟਸ ਤਿਆਰ ਕਰਨ, ਪ੍ਰੋਜੈਕਟ ਬਣਾਉਣ, ਭਾਸ਼ਾ ਸਿੱਖਣ ਸਮੇਤ ਔਖੇ ਵਿਸ਼ਿਆਂ ਨੂੰ ਆਸਾਨ ਢੰਗ ਨਾਲ ਸਮਝਣ ’ਚ ਸਹਾਇਤਾ ਲੈ ਸਕਦੀਆਂ ਹਨ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਏ.ਆਈ. ਦੀ ਸਹੀ , ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏ.ਆਈ. ਨੂੰ ਸਿਰਫ ਪੜ੍ਹਾਈ ’ਚ ਸਹਾਇਕ ਸਾਧਨ ਵਜੋਂ ਵਰਤਿਆ ਜਾਵੇ ਅਤੇ ਆਪਣੀ ਸੋਚ, ਰਚਨਾਤਮਿਕਤਾ ਤੇ ਮਿਹਨਤ ਨੂੰ ਇਸ ਦਾ ਬਦਲ ਨਾ ਬਣਾਇਆ ਜਾਵੇ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੇ ਏ.ਆਈ. ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਪੁੱਛੇ।
Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਨਗਰ ’ਚ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੰਗਾਂ ਤੇ ਸਮੱਸਿਆਵਾਂ ਸੰਬੰਧੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24