20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਸਕੇਟਿੰਗ ਖਿਡਾਰੀਆਂ ਜਿੱਤੇ 24 ਤਗਮੇ

ਸਰਦੂਲਗੜ੍ਹ, 20 ਅਗਸਤ (ਜੀ. ਐਮ.

Ad Position 21
No active advertisement
ਦਸਮੇਸ਼ ਇੰਟਰਨੈਸ਼ਨਲ ਸਕੂਲ ਸਰਦੂਲਗੜ੍ਹ ਦੇ ਜੇਤੂ ਖਿਡਾਰੀ ਆਪਣੇ ਕੋਚਾਂ ਨਾਲ ਗਰੁੱਪ ਤਸਵੀਰ ’ਚ। ਤਸਵੀਰ : ਜੀ.ਐਮ. ਅਰੋੜਾ 21-08-2026
ਸਰਦੂਲਗੜ੍ਹ, 20 ਅਗਸਤ (ਜੀ.ਐਮ. ਅਰੋੜਾ)- ਜ਼ੋਨ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਸਥਾਨਕ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੋਚ ਅਮਨਦੀਪ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਨੇ 10 ਸੋਨ, 7 ਚਾਂਦੀ ਅਤੇ 7 ਕਾਂਸੇ ਸਮੇਤ ਕੁੱਲ 24 ਤਗਮੇ ਜਿੱਤ ਕੇ ਸਕੂਲ ਦੀ ਝੋਲੀ ਪਾਏ ਹਨ। ਉਨ੍ਹਾਂ ਦੱਸਿਆ ਕਿ ਅੰਡਰ-19, ਅੰਡਰ-17 ਅਤੇ ਅੰਡਰ-14 ਵਰਗ ਦੇ ਲੜਕੇ ਤੇ ਲੜਕੀਆਂ ਨੇ 500 ਮੀਟਰ, 1000 ਮੀਟਰ, ਰੋਡ ਦੌੜ ਸਮੇਤ ਹੋਰ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 24 ਤਗਮੇ ਜਿੱਤੇ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਟੀਮ ਕੋਚ ਰਮਨਦੀਪ ਸਿੰਘ, ਬਲਜਿੰਦਰ ਸਿੰਘ ਵਿਕੀ, ਜੀਵਨਜੋਤ ਕੌਰ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਨੈਸ਼ਨਲ ਕਾਲਜ ਭੀਖੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਭੀਖੀ , 20 ਅਗਸਤ ( ਬਲਕਾਰ ਸਿੰਘ ਸਹੋਤਾ )- ਸਥਾਨਕ ਨੈਸ਼ਨਲ ਕਾਲਜ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ । ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ’ ਚ ਸਜ - ਧਜ ਕੇ ਗਿੱਧਾ , ਬੋਲੀਆਂ , ਲੋਕ - ਗੀਤ ਅਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ । ਪ੍ਰੋ . ਗੁਰਤੇਜ ਸਿੰਘ ਤੇਜ਼ੀ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ’ ਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਵਿਦਿਆਰਥਣਾਂ ਨੂੰ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਨਵਜੋਤ ਕੌਰ ਨੂੰ ਮਿਸ ਤੀਜ ਮੁਕਾਬਲੇ ਦਾ ਪਹਿਲਾ ਅਤੇ ਪਰਵਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ । ਪ੍ਰਿੰਸੀਪਲ ਡਾ . ਐੱਮ . ਕੇ . ਮਿਸ਼ਰਾ ਨੇ ਵੱਖ - ਵੱਖ ਸਭਿਆਚਾਰਕ ਮੁਕਾਬਲਿਆਂ ’ ਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਅਕੈਡਮੀ ਕਾਹਨੇਵਾਲਾ ਦੀਆਂ ਖਿਡਾਰਨਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24