ਖ਼ੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਖ਼ੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵਲੋਂ ਸਥਾਨਕ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਰਾਜ ਦੇ ਅਨਾਜ ਦੀ ਖ਼ਰੀਦ, ਸਾਂਭ-ਸੰਭਾਲ ਅਤੇ ਦੇਸ਼ ਭਰ ’ਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਜ਼
ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਦੇ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਫੂਡ ਸਪਲਾਈ ਇੰਸਪੈਕਟਰ। ਤਸਵੀਰ : ਸੇਮੀ ਮਾਨਸਾ
21-08-2026
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਖ਼ੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵਲੋਂ ਸਥਾਨਕ ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਰਾਜ ਦੇ ਅਨਾਜ ਦੀ ਖ਼ਰੀਦ, ਸਾਂਭ-ਸੰਭਾਲ ਅਤੇ ਦੇਸ਼ ਭਰ ’ਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇੰਸਪੈਕਟਰ ਫੂਡ ਸਪਲਾਈ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਨੇ ਕਿਹਾ ਕਿ ਹੜਤ ਾਲ ਕਾਰਨ ਨਜਾਇਜ਼ ਰਿਕਵਰੀਆਂ ਤੇ ਤੁਰੰਤ ਰੋਕ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚੋਂ ‘ਲੇਟ ਡਾਕੂਮੈਂਟ ਰਿਕਵਰੀਆਂ’ ਦੇ ਨਾਂਅ ’ਤੇ ਭਾਰੀ ਕਟੌਤੀਆਂ ਕੀਤੀਆਂ ਜਾ ਰਹੀਆਂ, ਜਿਸ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਵਿਭਾਗ ਵਲੋਂ ਅਨਾਜ ਦੀ ਸਾਂਭ-ਸੰਭਾਲ ਲਈ ਲੋੜੀਂਦਾ ਸਮਾਨ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਜਸਵੀਰ ਸਿੰਘ ਰੱਕੜ ਨੇ ਕਿਹਾ ਕਿ ਜੇਕਰ 25 ਅਗਸਤ ਨੂੰ ਫੂਡ ਸਪਲਾਈ ਮੰਤਰੀ ਨਾਲ ਮੀਟਿੰਗ ਦੌਰਾਨ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਗਸਤ ਤੋਂ ਪੰਜਾਬ ਰਾਜ ਦੀਆਂ ਸਮੂਹ ਖ਼ਰੀਦ ਏਜੰਸੀਆਂ ਵਲੋਂ ਹਰ ਤਰ੍ਹਾਂ ਦਾ ਕੰਮ ਬੰਦ ਕਰ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਪ੍ਰੀਤ ਸਿੰਘ ਬਰਾੜ, ਪੁਨੀਤ ਕੁਮਾਰ, ਜਸਵੀਰ ਸਿੰਘ, ਜਸਪ੍ਰੀਤ ਸਿੰਘ, ਕਪਿਲ ਕੁਮਾਰ, ਵਿਨੈ ਕੁਮਾਰ, ਹਰਜੀਤ ਸਿੰਘ, ਰਵਿੰਦਰ ਕੁਮਾਰ, ਅਜੈ ਜਿੰਦਲ, ਬਲਰਾਮ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।