ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ - ਡੀ.ਸੀ.
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ’ਚ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਡਿਸਟ੍ਰਿਕਟ ਹਾਈਵੇਅ ਸੇਫ਼ਟੀ ਟਾਸਕ ਫੋਰਸ’ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸੁਰੱਖਿਅਤ ਯਾਤਰਾ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਦਾ ਹਿੱਸਾ ਮੰਨਿਆ ਗਿਆ ਹੈ, ਜਿਸ ਲਈ ਹਾਈਵੇਅ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਕੌਰ। ਅਜੀਤ ਤਸਵੀਰ
21-08-2026
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ’ਚ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਡਿਸਟ੍ਰਿਕਟ ਹਾਈਵੇਅ ਸੇਫ਼ਟੀ ਟਾਸਕ ਫੋਰਸ’ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸੁਰੱਖਿਅਤ ਯਾਤਰਾ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਦਾ ਹਿੱਸਾ ਮੰਨਿਆ ਗਿਆ ਹੈ, ਜਿਸ ਲਈ ਹਾਈਵੇਅ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ ਚੋਂ ਲੰਘਦੇ ਰਾਸ਼ਟਰੀ ਅਤੇ ਰਾਜ ਮਾਰਗਾਂ ਦੀ ਜ਼ਮੀਨ ’ਤੇ ਕੀਤੇ ਗਏ ਸਾਰੇ ਗੈਰ-ਕਾਨੂੰਨੀ ਕਬਜ਼ਿਆਂ, ਅਣਅਧਿਕਾਰਤ ਢਾਬਿਆਂ ਅਤੇ ਦੁਕਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮਾਰਗਾਂ ’ਤੇ ਭਾਰੀ ਵਾਹਨਾਂ ਅਤੇ ਟਰੱਕਾਂ ਦੀ ਗੈਰ-ਕਾਨੂੰਨੀ ਪਾਰਕਿੰਗ ’ਤੇ ਪੂਰਨ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਸਾਲ ਰਾਜਸਥਾਨ ਦੇ ਫਲੋਦੀ ਜ਼ਿਲ੍ਹੇ ’ਚ ਵਾਪਰੀ ਦੁਖਾਂਤਕ ਸੜਕ ਦੁਰਘਟਨਾ ਦੌਰਾਨ ਭਾਰਤਮਾਲਾ ਐਕਸਪ੍ਰੈੱਸ ਵੇਅ ’ਤੇ ਇੱਕੋ ਪਰਿਵਾਰ ਦੇ ਕਈ ਮੈਂਬਰਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਵਲੋਂ ਸੜਕ ਸੁਰੱਖਿਆ ਨੂੰ ਮੌਲਿਕ ਅਧਿਕਾਰ ਕਰਾਰ ਦਿੱਤਾ ਗਿਆ ਅਤੇ ਦੇਸ਼ ਦੇ ਰਾਸ਼ਟਰੀ ਰਾਜ ਮਾਰਗਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਦੀ ਪਾਲਨਾ ਹਿਤ ਜ਼ਿਲ੍ਹੇ ’ਚ ਹਰ ਮਹੀਨੇ 2 ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸੰਭਾਵਿਤ ਹਾਦਸਿਆਂ ਵਾਲੇ ਪੁਆਇੰਟਾਂ ਦੀ ਪਛਾਣ ਕਰ ਕੇ ਉੱਥੇ ਲਾਈਟਾਂ, ਰਿਫ਼ਲੈਕਟਰ ਅਤੇ ਲੋੜੀਂਦੇ ਸਾਈਨ ਬੋਰਡ ਲਗਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਆਰ.ਟੀ.ਓ. ਚਰਨਜੋਤ ਸਿੰਘ ਵਾਲੀਆ, ਸਮਾਜਿਕ ਕਾਰਕੁਨ ਲਖਵਿੰਦਰ ਸਿੰਘ ਮੂਸਾ, ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।