22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਣੇ 2 ਵਿਅਕਤੀ ਕਾਬੂ

ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 4. 59 ਗ੍ਰਾਮ ਹੈਰੋਇਨ ਅਤੇ 300 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਹਨ।

Ad Position 21
No active advertisement
>? 22-08-2026
ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 4.59 ਗ੍ਰਾਮ ਹੈਰੋਇਨ ਅਤੇ 300 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਬਿਰਲਾ ਮਿੱਲ ਰੋਡ, ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 4.59 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮੰਥਨ ਸ਼ਰਮਾ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਤਫਤੀਸ਼ੀ ਪੁਲਿਸ ਅਧਿਕਾਰੀ ਕਸ਼ਮੀਰ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਬਠਿੰਡਾ ਥਰਮਲ ਪਾਸੋਂ ਗੁਰਪ੍ਰੀਤ ਸਿੰਘ ਵਾਸੀ ਬਹਿਮਣ ਦੀਵਾਨਾ ਨੂੰ 300 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਵਿਅਕਤੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ 7ਵੇਂ ਦਿਨ ਵੀ ਲਗਾਇਆ ਧਰਨਾ
Ad Position 24