22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨੌਜਵਾਨ ’ਤੇ ਜਾਨਲੇਵਾ ਹਮਲਾ, 2 ਦਿਨਾਂ ’ਚ ਲਗਾਤਾਰ ਦੂਜੀ ਘਟਨਾ

ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਜੁਗਲਾਣ ਦੇ ਨੌਜਵਾਨ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਿਛਲੇ 2 ਦਿਨਾਂ ’ਚ ਇਹ ਦੂਜੀ ਘਟਨਾ ਵਾਪਰੀ ਹੈ, ਜਿਸ ਨੇ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਹਸਪਤਾਲ ਵਿਖੇ ਇਲਾਜ ਅਧੀਨ ਹਰਬੰਸ ਸਿੰਘ। ਅਜੀਤ ਤਸਵੀਰ 22-08-2026
ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਜੁਗਲਾਣ ਦੇ ਨੌਜਵਾਨ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਿਛਲੇ 2 ਦਿਨਾਂ ’ਚ ਇਹ ਦੂਜੀ ਘਟਨਾ ਵਾਪਰੀ ਹੈ, ਜਿਸ ਨੇ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਹਰਬੰਸ ਸਿੰਘ ਵਾਸੀ ਜੁਗਲਾਣ ਪਿੰਡ ਕੁੱਲਰੀਆਂ ਵਿਖੇ ਕੈਫ਼ੇ ਦਾ ਕਾਰੋਬਾਰ ਕਰਦਾ ਹੈ। ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਸਮੇਂ ਦੁਕਾਨ ਤੋਂ ਪਿੰਡ ਜਾ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵਲੋਂ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ’ਚ ਪੁਲਿਸ ਗਸ਼ਤ ਵਧਾਈ ਜਾਵੇ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਸੰਬੰਧੀ ਬਰੇਟਾ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਮਲਾਵਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। >
Ad Position 22
No active advertisement
ਪਿਛਲੀ ਖ਼ਬਰ ਰਾਈਸ ਮਿੱਲਰਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਅਗਲੀ ਖ਼ਬਰ ਅਕਾਲੀ ਆਗੂ ਦੇ ਘਰ ’ਤੇ ਹਮਲਾ, ਦਹਿਲਣ ਨਾਲ ਮਾਤਾ ਦੀ ਮੌਤ
Ad Position 24