ਦਫ਼ਤਰੀ ਕਾਮਿਆਂ ਨੇ ਡੀ.ਏ. ਸੰਬੰਧੀ ਜਾਰੀ ਕੀਤੇ ਨਵੇਂ ਪੱਤਰ ਦੀਆਂ ਕਾਪੀਆਂ ਸਾੜੀਆਂ ਹੜਤਾਲ 5ਵੇਂ ਦਿਨ ਵੀ ਜਾਰੀ
ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਦਫ਼ਤਰੀ ਕਾਮਿਆਂ ਦੀ ਹੜਤਾਲ 5ਵੇਂ ਦਿਨ ’ਚ ਦਾਖਲ ਹੋ ਗਈ ਹੈ। ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਪੈਨਸ਼ਨਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰ ਕੇ ਲਗਾਤਾਰ ਟਾਲ-ਮਟੋਲ ਦੀ ਨਿੱਤੀ ਅਪਣਾਈ ਜਾ ਰਹੀ ਹੈ।
ਮਾਨਸਾ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਦਫ਼ਤਰੀ ਕਾਮਿਆਂ ਦੀ ਹੜਤਾਲ 5ਵੇਂ ਦਿਨ ’ਚ ਦਾਖਲ ਹੋ ਗਈ ਹੈ। ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਅਤੇ ਪੈਨਸ਼ਨਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕਰ ਕੇ ਲਗਾਤਾਰ ਟਾਲ-ਮਟੋਲ ਦੀ ਨਿੱਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕਾਂ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਹੋਰ ਜਾਇਜ਼ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਡੀ.ਏ. ਸੰਬੰਧੀ ਜਾਰੀ ਕੀਤੇ ਨਵੇਂ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੰਗਾਂ ਵੱਲ ਧਿਆਨ ਦੇ ਕੇ ਡੀ.ਏ. ਸੰਬੰਧੀ ਪੱਤਰ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ ਘਰਾਂਗਣਾ, ਜਸਵੰਤ ਸਿੰਘ ਮੌਜੋਂ, ਸ਼ਕੁੰਤਲਾ ਰਾਣੀ, ਸਤਬੀਰ ਸਿੰਘ, ਗੁਰਮੀਤ ਸਿੰਘ ਗਾਗੋਵਾਲ, ਪਰਵਿੰਦਰ ਕੌਰ, ਜਸਦੀਪ ਕੌਰ, ਗੁਰਪ੍ਰੀਤ ਕੌਰ, ਹਰਬੰਸ ਕੌਰ, ਪੂਜਾ ਰਾਣੀ, ਕਿਰਨਪਾਲ ਕੌਰ, ਹਰੀਸ਼ ਬਾਂਸਲ, ਰਣਦੀਪ ਕੁਮਾਰ, ਅਵਤਾਰ ਸਿੰਘ, ਰਵਨੀਤ ਸਿੰਘ, ਜਸਵੀਰ ਸਿੰਘ, ਮਨੋਜ ਸਿੰਗਲਾ, ਬਿੱਕਰ ਸਿੰਘ ਮਾਖਾ, ਬਿੱਕਰ ਸਿੰਘ ਮੰਘਾਣੀਆ ਆਦਿ ਹਾਜ਼ਰ ਸਨ।