ਪਿੰਡ ਖੁਡਾਲ ਕਲਾਂ ਦੇ 50 ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ
ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਪਿੰਡ ਖੁਡਾਲ ਕਲਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਲਗਭਗ 50 ਪਰਿਵਾਰਾਂ ਨੇ ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਭਾਜਪਾ ਨਾਲ ਜੁੜ ਰਹੇ ਹਨ।
ਡ
ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪਦੇ ਹੋਏ ਯੂਨੀਅਨ ਆਗੂ। ਤਸਵੀਰ: ਲਵਲੀ
22-08-2026
ਬਰੇਟਾ, 21 ਅਗਸਤ (ਪਾਲ ਸਿੰਘ ਮੰਡੇਰ)- ਪਿੰਡ ਖੁਡਾਲ ਕਲਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਲਗਭਗ 50 ਪਰਿਵਾਰਾਂ ਨੇ ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਆਗੂਆਂ ਨੇ ਨਵੇਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ। ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ ਨੇ ਕਿਹਾ ਕਿ ਨਵੇਂ ਸਾਥੀਆਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਐਸ ਮੋਰਚਾ ਦੇ ਆਗੂ ਓਮ ਲਾਲ ਬਾਲਮੀਕੀ, ਯੁਵਾ ਮੋਰਚਾ ਦੇ ਨੀਰਜ ਅੱਗਰਵਾਲ, ਉਪ ਪ੍ਰਧਾਨ ਸਤਿਗੁਰ ਸਿੰਘ, ਜਗਸੀਰ ਸਿੰਘ, ਬਲਦੇਵ ਸ਼ਰਮਾ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।