22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੇਂਦਰ ਦੀਆਂ ਕਿਰਤੀ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿੱਤੀਆਂ ਜਾਣਗੀਆਂ-ਆਗੂ 20 ਸਤੰਬਰ ਦੀ ਜਲੰਧਰ ਰੈਲੀ ਸੰਬੰਧੀ ਕੀਤੀ ਮੀਟਿੰਗ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਇਕੱਤਰਤਾ ਇੱਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਜ਼ਿਲ੍ਹਾ ਆਗੂ ਗੁਰਨਾਮ ਸਿੰਘ ਭੀਖੀ, ਗੁਰਮੀਤ ਸਿੰਘ ਨੰਦਗੜ੍ਹ, ਗੁਰਜੰਟ ਸਿੰਘ ਮਾਨਸਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ-ਪੱਖੀ ਨੀਤੀਆਂ ਖ਼ਿਲਾਫ਼ 20 ਸਤੰਬਰ ਨੂੰ ਜਲੰਧਰ ਵਿਖੇ ਹੋ ਰਹੀ ਮਜ਼ਦੂਰ ਕਿਸਾਨ ਰੈਲੀ ’ਚ ਜ਼ਿਲ੍ਹੇ ’ਚੋਂ 2500 ਕਿਸਾਨਾਂ-ਮਜ਼ਦੂਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ।

Ad Position 21
No active advertisement
8 ਗ੍ਰਾਮ ਚਿੱਟਾ ਬਰਾਮਦ 23-08-2026
ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਇਕੱਤਰਤਾ ਇੱਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ। ਜ਼ਿਲ੍ਹਾ ਆਗੂ ਗੁਰਨਾਮ ਸਿੰਘ ਭੀਖੀ, ਗੁਰਮੀਤ ਸਿੰਘ ਨੰਦਗੜ੍ਹ, ਗੁਰਜੰਟ ਸਿੰਘ ਮਾਨਸਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ-ਪੱਖੀ ਨੀਤੀਆਂ ਖ਼ਿਲਾਫ਼ 20 ਸਤੰਬਰ ਨੂੰ ਜਲੰਧਰ ਵਿਖੇ ਹੋ ਰਹੀ ਮਜ਼ਦੂਰ ਕਿਸਾਨ ਰੈਲੀ ’ਚ ਜ਼ਿਲ੍ਹੇ ’ਚੋਂ 2500 ਕਿਸਾਨਾਂ-ਮਜ਼ਦੂਰਾਂ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਬੋਝ ਹੇਠ ਦੱਬੇ ਜਾ ਰਹੇ ਹਨ, ਨੌਜਵਾਨਾਂ ’ਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਪਿੰਡਾਂ ’ਚ ਨਸ਼ਿਆਂ ਦੇ ਕਾਰਨ ਆਏ ਦਿਨ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਜਦਕਿ ਮੋਦੀ ਸਰਕਾਰ ਮਗਨਰੇਗਾ ਵਰਗੇ ਰੁਜ਼ਗਾਰ ਗਾਰੰਟੀ ਕਾਨੂੰਨ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਆਖਿਆ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਅਤੇ ਅਸਮਾਨ ਟੈਰਿਫ਼ ਨੀਤੀਆਂ ਭਾਰਤੀ ਖੇਤੀਬਾੜੀ ਅਤੇ ਕਿਸਾਨਾਂ ਦੇ ਹਿਤਾਂ ’ਤੇ ਸਿੱਧਾ ਡਾਕਾ ਹਨ। ਅੱਜ ਦੇਸ਼ ਦਾ ਲੋਕਤੰਤਰ, ਸੰਵਿਧਾਨ, ਆਜ਼ਾਦੀ ਅਤੇ ਵਾਤਾਵਰਣ ਗੰਭੀਰ ਖ਼ਤਰੇ ’ਚ ਹਨ। ਇਸ ਮੌਕੇ ਸੁਰਿੰਦਰਪਾਲ ਸ਼ਰਮਾ, ਗੁਰਸੇਵਕ ਸਿੰਘ ਮਾਨ, ਕਰਨੈਲ ਸਿੰਘ ਮਾਨਸਾ, ਪੰਜਾਬ ਸਿੰਘ ਅਕਲੀਆ, ਰਣਜੀਤ ਸਿੰਘ ਤਾਮਕੋਟ, ਜੀਤ ਸਿੰਘ ਬੋਹਾ, ਹਰਵਿੰਦਰ ਸਿੰਘ ਚੋਟੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਅਜੈਬ ਸਿੰਘ ਭੈਣੀਬਾਘਾ, ਜਗਤਾਰ ਸਿੰਘ ਸਹਾਰਨਾ, ਦਰਸ਼ਨ ਸਿੰਘ ਮੰਘਾਣੀਆਂ, ਮੱਖਣ ਸਿੰਘ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਲਪਨਾ ਚਾਵਲਾ ਸਕੂਲ ਧਰਮਪੁਰਾ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚੋਂ 55 ਮੈਡਲ ਜਿੱਤੇ
Ad Position 24