22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਕਿਯੂ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰਾਂ ਨੇੜੇ ਅਣਮਿੱਥੇ ਸਮੇਂ ਲਈ ਧਰਨੇ 30 ਤੋਂ ਕਿਸਾਨੀ ਮੰਗਾਂ ਸੰਬੰਧੀ ਕੀਤੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਨੇੜੇ ਅਣਮਿਥੇ ਸਮੇਂ ਲਈ ਧਰਨੇ ਲਗਾਏ ਜਾਣਗੇ। ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮੋਰਚੇ ਦੀ ਸਫਲਤਾ ਲਈ ਜਥੇਬੰਦੀ ਵਲੋਂ ਪਿੰਡ-ਪਿੰਡ ਤਿਆਰੀ ਮੁਹਿੰਮ ਚਲਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 23-08-2026
ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਨੇੜੇ ਅਣਮਿਥੇ ਸਮੇਂ ਲਈ ਧਰਨੇ ਲਗਾਏ ਜਾਣਗੇ। ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮੋਰਚੇ ਦੀ ਸਫਲਤਾ ਲਈ ਜਥੇਬੰਦੀ ਵਲੋਂ ਪਿੰਡ-ਪਿੰਡ ਤਿਆਰੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦਰਮਿਆਨ ਕਰ ਮੁਕਤ ਵਪਾਰ ਸਮਝੌਤਾ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਕਿਸਾਨੀ ਅਤੇ ਹੋਰ ਕਾਰੋਬਾਰੀਆਂ ਦਾ ਕਿੱਤਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ ਮੋਰਚੇ ਦੌਰਾਨ ਉਕਤ ਵਪਾਰ ਸਮਝੌਤੇ ਤੋਂ ਇਲਾਵਾ ਪੰਜਾਬ ’ਚ ਜਬਰੀ ਜ਼ਮੀਨਾਂ ਐਕਵਾਇਰ ਕਰਨ ਵਾਲੀ ਨੀਤੀ ਰੱਦ ਕਰਨ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਵਾਉਣ ਤੋਂ ਇਲਾਵਾ ਕਰਜ਼ਿਆਂ ਅਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀਆਂ ਦਿਵਾਉਣ, ਸੰਘਰਸ਼ਾਂ ਦੌਰਾਨ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਆਦਿ ਮੰਗਾਂ ਨੂੰ ਜ਼ੋਰ ਨਾਲ ਉਠਾਇਆ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਸਾਧੂ ਸਿੰਘ ਅਕਲੀਆ, ਕੁਲਦੀਪ ਸਿੰਘ ਚਚੋਹਰ, ਵਾਹਿਗੁਰੂ ਸਿੰਘ ਟਿੱਬੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ’ਚ ਚਤੁਰਵੇਦ ਸ਼ਤਕ ਪਾਰਾਯਣ ਯੱਗ ਕਰਵਾਇਆ ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24