ਬਰੇਟਾ, 22 ਅਗਸਤ (ਪ.ਪ.)- ਨੇੜਲੇ ਪਿੰਡ ਧਰਮਪੁਰਾ ਵਿਖੇ 23 ਅਗਸਤ ਨੂੰ ਦੁਪਹਿਰ 2 ਤੋਂ ਸ਼ਾਮ 6 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬੀ ਗਾਇਕ ਬਲਵੀਰ ਚੋਟੀਆਂ, ਜਸਮੀਨ ਚੋਟੀਆਂ, ਕੋਮਲ ਬਠਿੰਡਾ ਅਤੇ ਮਨੀ ਧਰਮਪੁਰਾ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਇਹ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਦਰਸ਼ਨ ਸਿੰਘ, ਪੰਚ ਤਰਸੇਮ ਸਿੰਘ ਨੇ ਦੱਸਿਆ ਕਿ ਇਹ ਮੇਲਾ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।