22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਟਰੈਕਟਰ-ਟਰਾਲੀ ਤੇ ਫਾਰਚੂਨਰ ਗੱਡੀ ਦੀ ਟੱਕਰ, ਨੌਜਵਾਨ ਦੀ ਮੌਤ

ਭੀਖੀ, 22 ਅਗਸਤ (ਬਲਕਾਰ ਸਿੰਘ ਸਹੋਤਾ)- ਲੰਘੀ ਰਾਤ ਭੀਖੀ-ਮਾਨਸਾ ਰੋਡ ’ਤੇ ਜੀਉ ਫਿਊਲ ਪੰਪ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ 9 ਵਜੇ ਦੇ ਕਰੀਬ ਫਾਰਚੂਨਰ ਕਾਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਕਾਰ ਦੇ ਪਰਖੱਚੇ ਉੱਡ ਗਏ।

Ad Position 21
No active advertisement
ਹਾਦਸੇ ਦੌਰਾਨ ਨੁਕਸਾਨੀ ਗਈ ਫਾਰਚੂਨਰ ਗੱਡੀ। (ਸੱਜੇ) ਹਰਜਿੰਦਰ ਸਿੰਘ ਦੀ ਫਾਈਲ ਤਸਵੀਰ। ਤਸਵੀਰਾਂ : ਬਲਕਾਰ ਸਿੰਘ ਸਹੋਤਾ 23-08-2026
ਭੀਖੀ, 22 ਅਗਸਤ (ਬਲਕਾਰ ਸਿੰਘ ਸਹੋਤਾ)- ਲੰਘੀ ਰਾਤ ਭੀਖੀ-ਮਾਨਸਾ ਰੋਡ ’ਤੇ ਜੀਉ ਫਿਊਲ ਪੰਪ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ 9 ਵਜੇ ਦੇ ਕਰੀਬ ਫਾਰਚੂਨਰ ਕਾਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ’ਚ ਕਾਰ ਚਾਲਕ ਗੋਬਿੰਦ ਅੱਗਰਵਾਲ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਦਕਿ ਉਸ ਦੇ ਸਾਥੀ ਹਰਜਿੰਦਰ ਸਿੰਘ (34) ਵਾਸੀ ਬੁਢਲਾਡਾ ਦੀ ਮੌਤ ਹੋ ਗਈ। ਸਬ ਇੰਸਪੈਕਟਰ ਨਛੱਤਰ ਸਿੰਘ ਨੇ ਦੱਸਿਆ ਕਿ ਟਰੈਕਟਰ-ਟਰਾਲੀ ਕਬਜ਼ੇ ’ਚ ਲੈ ਕੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜ਼ਖ਼ਮੀ ਨੂੰ ਪਟਿਆਲਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਰਥਿਕ ਸ਼ੋਸ਼ਣ ਨੂੰ ਰੋਕਣ ਲਈ ਸ਼ੈਲਰ ਮਾਲਕ ਇੱਕਜੁੱਟ ਹੋਣ-ਤਰਸੇਮ ਸੈਣੀ ਕਿਹਾ, ਸ਼ੈਲਰ ਮਾਲਕਾਂ ਦਾ ਵਿੱਤੀ ਸ਼ੋਸ਼ਣ ਕਰ ਰਿਹੈ ਮੰਡ... ਅਗਲੀ ਖ਼ਬਰ 600 ਬੋਤਲਾਂ ਸ਼ਰਾਬ ਬਰਾਮਦ
Ad Position 24