ਘੁਰਕਣੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ
ਝੁਨੀਰ, 22 ਅਗਸਤ (ਸੰਜੀਵ ਸਿੰਗਲਾ)- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨੇੜਲੇ ਪਿੰਡ ਘੁਰਕਣੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਵਿੱਤਰ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਕਦੇ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਨਹੀਂ ਹੋਏ ਅਤੇ ਇਸ ਯੋਜਨਾ ਸਦਕਾ ਉਹ ਦਰਸ਼ਨ ਕਰਨ ਲਈ ਜਾ ਰਹੇ ਹਨ, ਜਿਸ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ।
ਅਜੀਤ ਡੈਸਕ
23-08-2026