24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐੱਨ.ਐੱਚ.ਐੱਮ. ਕਰਮਚਾਰੀਆਂ ਦਾ ਧਰਨਾ 10ਵੇਂ ਦਿਨ ਵੀ ਜਾਰੀ

ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

Ad Position 21
No active advertisement
ਪ੍ਰਾਇਮਰੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਨਾਅਰੇਬਾਜ਼ੀ ਕਰਦੇ ਹੋਏ ਐਨ.ਐਚ.ਐਮ. ਕਰਮਚਾਰੀ। ਤਸਵੀਰ : ਸੇਮੀ ਮਾਨਸਾ 25-08-2026
ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਪ੍ਰਾਇਮਰੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ 10ਵੇਂ ਦਿਨ ਵੀ ਧਰਨਾ ਜਾਰੀ ਰੱਖਿਆ। ਯੂਨੀਅਨ ਆਗੂ ਡਾ. ਵਿਸ਼ਵਜੀਤ ਸਿੰਘ ਤੇ ਮਨਦੀਪ ਕੌਰ ਮਾਨਸਾ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਤੈਅ ਕੀਤੀ ਗਈ ਪੈਨਲ ਮੀਟਿੰਗ ਹੁਣ 28 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਹੀ ਹੈ, ਜਿਸ ਕਰ ਕੇ ਐਨ. ਐਚ. ਐਮ. ਕਰਮਚਾਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ”, ਡੀ.ਏ. ਲਾਗੂ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਅੰਤਰਪ੍ਰੀਤ ਕੌਰ, ਕਰਨਜੀਤ ਸਿੰਘ ਭੈਣੀਬਾਘਾ, ਅਮਨਦੀਪ ਕੌਰ, ਜੋਤੀ ਰਾਣੀ, ਮਨਦੀਪ ਕੌਰ, ਡਾ. ਨਿਰਮਲ ਸਿੰਘ, ਡਾ. ਕਮਲਪ੍ਰੀਤ ਸਿੰਘ, ਦੁਰਗਾ ਰਾਮ, ਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਰਮਨਦੀਪ ਕੌਰ, ਪ੍ਰਭਜੋਤ ਕੌਰ, ਭੂਸ਼ਨ ਕੁਮਾਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਗਿੰਨੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਬੁਢਲਾਡਾ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ
Ad Position 24