26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡਾ. ਭੀਮ ਰਾਓ ਅੰਬੇਡਕਰ ਲੋਕ ਭਲਾਈ ਕਲੱਬ ਨੇ ਪਿੰਡ ਹੀਰੋ ਕਲਾਂ ਵਿਖੇ ਦੌੜ ਮੁਕਾਬਲੇ ਕਰਵਾਏ

ਭੀਖੀ, 25 ਅਗਸਤ (ਬਲਕਾਰ ਸਿੰਘ ਸਹੋਤਾ)- ਨਜ਼ਦੀਕੀ ਪਿੰਡ ਹੀਰੋ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਲੋਕ ਭਲਾਈ ਕਲੱਬ ਵਲੋਂ ਪਿੰਡ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਗਰਾਊਂਡ ਵਿਖੇ ਦੌੜ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 26-08-2026
ਭੀਖੀ, 25 ਅਗਸਤ (ਬਲਕਾਰ ਸਿੰਘ ਸਹੋਤਾ)- ਨਜ਼ਦੀਕੀ ਪਿੰਡ ਹੀਰੋ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਲੋਕ ਭਲਾਈ ਕਲੱਬ ਵਲੋਂ ਪਿੰਡ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਗਰਾਊਂਡ ਵਿਖੇ ਦੌੜ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ’ਚ ਨੌਜਵਾਨਾਂ ਤੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਸ਼੍ਰੋਮਣੀ ਅਕਾਲੀ ਦਲ (ਬ) ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਅਤੇ ਨਿਤਿਨ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਹੌਸਲਾ ਅਫਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਅਕਾਲੀ ਆਗੂ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਉਪਰਾਲਿਆਂ ਨੂੰ ਹਰ ਪੱਖੋਂ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਬਜ਼ੁਰਗ ਔਰਤਾਂ ਦੇ ਸਿਰ ’ਤੇ ਮਟਕਾ ਰੱਖ ਕੇ ਦੌੜ ਮੁਕਾਬਲੇ ਵੀ ਕਰਵਾਏ ਗਏ। ਜੇਤੂ ਖਿਡਾਰੀਆਂ ਨੂੰ ਨਕਦ ਇਨਾਮ, ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਜਗਬੀਰ ਸਿੰਘ, ਚਰਨਜੀਤ ਸਿੰਘ, ਲਛਮਣ ਸਿੰਘ, ਕੋਚ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਵਲੋਂ ਕੱਲ੍ਹ ਦੀ ਹੜਤਾਲ ’ਚ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਜੂਡੋ ਤੇ ਫੁੱਟਬਾਲ ਮੁਕਾਬਲਿਆਂ ’ਚੋਂ ਨੰਗਲ ਕਲਾਂ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤੇ
Ad Position 24