25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜਥੇਦਾਰ ਘਰਾਂਗਣਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ

ਮਾਨਸਾ, 25 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਆਗੂ ਜਥੇਦਾਰ ਸਰਦੂਲ ਸਿੰਘ ਘਰਾਂਗਣਾ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਹਮਲਾਵਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਨੂੰ ਬਰਦਾਸ਼ਤ ਨਹੀਂ ਕਰ ਰਹੇ ਅਤੇ ਉਹ ਦਲ ਦੇ ਪ੍ਰਧਾਨ ’ਤੇ ਲਗਾਤਾਰ ਹਮਲੇ ਕਰ ਕੇ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੀਆਂ ਇਹ ਕੋਸ਼ਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 26-08-2026
ਮਾਨਸਾ, 25 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਆਗੂ ਜਥੇਦਾਰ ਸਰਦੂਲ ਸਿੰਘ ਘਰਾਂਗਣਾ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਹਮਲਾਵਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਨੂੰ ਬਰਦਾਸ਼ਤ ਨਹੀਂ ਕਰ ਰਹੇ ਅਤੇ ਉਹ ਦਲ ਦੇ ਪ੍ਰਧਾਨ ’ਤੇ ਲਗਾਤਾਰ ਹਮਲੇ ਕਰ ਕੇ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੀਆਂ ਇਹ ਕੋਸ਼ਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਧਾਨ ਸੁਖਬੀਰ ਸਿੰਘ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਜਥੇਦਾਰ ਘਰਾਂਗਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 2027 ਦੀਆਂ ਚੋਣਾਂ ’ਚ ਸ: ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਫ਼ਰੰਟ ਵਲੋਂ ਜਾਤੀ ਆਧਾਰਿਤ ਗਿਣਤੀ ਕਰਨ ਦੀ ਮੰਗ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਦੀ ਆਰਥਿਕ ਹਾਲਤ ਮਾੜੀ ਹੋਣ ਕਰ ਕੇ ਕਰਮਚਾਰੀ ਪ੍ਰੇਸ਼ਾਨ
Ad Position 24