ਐੱਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ’ਚੋਂ ਚੰਗੇ ਅੰਕ ਲੈਣ ਵਾਲੀਆਂ ਮਾਈ ਭਾਗੋ ਕਾਲਜ ਰੱਲਾ ਦੀਆਂ ਵਿਦਿਆਰਥਣਾਂ।
ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਰਿਹਾ ਸ਼ਾਨਦਾਰ
ਜੋਗਾ, 25 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ.
ਜੋਗਾ, 25 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਡੌਲੀ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ, ਰੁਪਿੰਦਰ ਕੌਰ ਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਤੇ ਪਰਗਟ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।