25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦਿ ਰੌਇਲ ਕਾਲਜ ਆਫ਼ ਨਰਸਿੰਗ ਵਿਖੇ ਤੀਜ ਸਮਾਗਮ ਧੂਮਧਾਮ ਨਾਲ ਮਨਾਇਆ

ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਦੀ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਜ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ.

Ad Position 21
No active advertisement
ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਮਨਾਏ ਤੀਜ ਦੇ ਤਿਉਹਾਰ ਮੌਕੇ ਇੱਕ ਅਧਿਆਪਕ ਨੂੰ ਸਨਮਾਨਿਤ ਕਰਦੇ ਹੋਏ ਡਾ. ਸਰਬਜੀਤ ਕੌਰ ਸੋਹਲ। ਅਜੀਤ ਤਸਵੀਰ 26-08-2026
ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਦੀ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਜ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਬਰਾੜ ਨੇ ਕਿਹਾ ਕਿ ਤੀਜ ਸਿਰਫ਼ ਤਿਉਹਾਰ ਹੀ ਨਹੀਂ ਸਗੋਂ ਸਭਿਆਚਾਰਕ ਪਛਾਣ ਅਤੇ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਦਾ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਪ੍ਰਸਿੱਧ ਲੇਖਕਾ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਪੰਜਾਬ ਦਾ ਵਿਰਸਾ ਸਭ ਤੋਂ ਵੱਡੀ ਧਰੋਹਰ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਨ-ਲਿਖਣ ਅਤੇ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਤੀਜ ਸਮਾਗਮ ਦੌਰਾਨ ਮਿਸ ਬਿਊਟੀਫੁਲ ਦਾ ਖ਼ਿਤਾਬ ਬੀ.ਐੱਸ.ਸੀ. ਨਰਸਿੰਗ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਹਾਸਲ ਕੀਤਾ। ਜੀ.ਐੱਨ.ਐੱਮ. ਦੂਜੇ ਸਾਲ ਦੀ ਵਿਦਿਆਰਥਣ ਕਿਰਨਦੀਪ ਕੌਰ ਮਿਸ ਤੀਜ ਬਣੀ। ਇਸ ਤੋਂ ਇਲਾਵਾ ਸਭ ਤੋਂ ਵਧੀਆ ਟਰੈਡੀਸ਼ਨਲ ਡਰੈੱਸ ਦਾ ਖ਼ਿਤਾਬ ਅਮਨਪ੍ਰੀਤ ਕੌਰ ਨੇ ਜਿੱਤਿਆ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਇਸ ਮੌਕੇ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੰਜਾਬੀ ਰਿਵਾਇਤੀ ਪਹਿਰਾਵਿਆਂ ’ਚ ਸ਼ਿਰਕਤ ਕਰ ਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਗਾਏ।
Ad Position 22
No active advertisement
ਪਿਛਲੀ ਖ਼ਬਰ ਚਕੇਰੀਆਂ ਤੇ ਵਾਟਰ ਵਰਕਸ ਰੋਡ ਵਾਲੇ ਰੇਲਵੇ ਫਾਟਕ ਨੂੰ ਚਾਲੂ ਕਰਨ ਦੀ ਮੰਗ ਅਗਲੀ ਖ਼ਬਰ ਐੱਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ’ਚੋਂ ਚੰਗੇ ਅੰਕ ਲੈਣ ਵਾਲੀਆਂ ਮਾਈ ਭਾਗੋ ਕਾਲਜ ਰੱਲਾ ਦੀਆਂ ਵਿਦਿਆਰਥਣਾਂ। ਮਾ...
Ad Position 24