25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿਹਤ ਵਿਭਾਗ ਵਲੋਂ ਸਵਾਈਨ ਫਲੂ ਤੋਂ ਬਚਾਅ ਬਾਰੇ ਐਡਵਾਈਜ਼ਰੀ ਜਾਰੀ

ਮਾਨਸਾ, 25 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 26-08-2026
ਮਾਨਸਾ, 25 ਅਗਸਤ (ਸ.ਰਿ.)- ਸਿਹਤ ਵਿਭਾਗ ਵਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਸਵਾਈਨ ਫਲੂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਾਈਨ ਫਲੂ ਦੇ ਕੇਸਾਂ ਦੀ ਗਿਣਤੀ ਸੂਬੇ ’ਚ ਵਧੀ ਹੈ ਪਰ ਘਬਰਾਉਣ ਵਾਲੀ ਕੋਈ ਗੱਲ ਨਹੀਂ ਸਗੋਂ ਇਸ ਤੋਂ ਬਚਣ ਅਤੇ ਇਸ ਦੇ ਤੁਰੰਤ ਇਲਾਜ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਐਚ-1.ਐਨ-1 ਨਾਂਅ ਦੇ ਵਿਸ਼ਾਣੂ ਰਾਹੀਂ ਹੁੰਦਾ ਹੈ, ਜੋ ਕਿ ਇਕ ਤੋਂ ਦੂਜੇ ਮਨੁੱਖ ’ਚ ਸਾਹ ਰਾਹੀਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ, ਕੈਂਸਰ, ਸ਼ੂਗਰ ਦੇ ਮਰੀਜ਼ਾਂ ਤੇ ਬਜ਼ੁਰਗਾਂ ਨੂੰ ਭੀੜ ਭੜੱਕੇ ਵਾਲੇ ਖੇਤਰ ’ਚ ਜਾਣ ਤੋਂ ਬਚਣਾ ਚਾਹੀਦਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਸਵਾਈਨ ਫਲੂ ਦਾ ਟੈੱਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਦੀ ਚੰਡੀਗੜ੍ਹ ਪੱਕੇ ਮੋਰਚੇ ਸੰਬੰਧੀ ਤਿਆਰੀ ਮੀਟਿੰਗ ਅਗਲੀ ਖ਼ਬਰ ਚਕੇਰੀਆਂ ਤੇ ਵਾਟਰ ਵਰਕਸ ਰੋਡ ਵਾਲੇ ਰੇਲਵੇ ਫਾਟਕ ਨੂੰ ਚਾਲੂ ਕਰਨ ਦੀ ਮੰਗ
Ad Position 24