ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ
ਭੀਖੀ, 25 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਦੇ ਸਕੂਲਾਂ ਦੇ ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗਗਨਦੀਪ ਪਰਾਸ਼ਰ ਨੇ ਖਿਡਾਰੀਆ ਅਤੇ ਖੇਡ ਕੋਚਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿੱਥੇ ਖੇਡ ਕੋਚਾਂ ਨੇ ਖਿਡਾਰੀਆਂ ਦੀ ਖੇਡ ਨੂੰ ਨਿਖਾਰਨ ਲਈ ਜੀਅ ਤੋੜ ਮਿਹਨਤ ਕੀਤੀ ਉੱਥੇ ਖਿਡਾਰੀਆਂ ਨੇ ਵੀ ਜੋਸ਼, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਬਿਹਤਰ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਜੇਤੂ ਖਿਡਾਰੀਆਂ ਨਾਲ ਸਕੂਲ ਸਟਾਫ਼ ਤੇ ਸੰਮਤੀ ਮੈਂਬਰ। ਅਜੀਤ ਤਸਵੀਰ
26-08-2026