29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰਾਈਸ ਮਿੱਲ ‘ਚੋਂ ਚੌਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ, ਦੋ ਕਾਬੂ

ਸੰਗਤ ਮੰਡੀ , 28 ਅਗਸਤ ( ਅੰਮ੍ਰਿਤਪਾਲ ਸ਼ਰਮਾ )- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਗੁਰੂਸਰ ਸੈਣੇਵਾਲਾ ਦੀ ਗਗਨ ਰਾਈਸ ਮਿੱਲ ਵਿਚੋਂ ਚਾਵਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਦੋ ਨੂੰ ਕਾਬੂ ਕਰ ਲਿਆ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਗਗਨ ਰਾਈਸ ਮਿੱਲ ਗੁਰੂਸਰ ਸੈਣੇਵਾਲਾ ਦੇ ਮਾਲਕ ਦਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ‘ ਚ ਦੱਸਿਆ ਕਿ ਬੀਤੀ 26 ਅਗਸਤ ਨੂੰ ਅਮਨਜੋਤ ਸਿੰਘ ਪੁੱਤਰ ਅਮਰਜੀਤ ਸਿੰਘ , ਸਤਵੀਰ ਸਿੰਘ ਪੁੱਤਰ ਰਾਜੂ ਸਿੰਘ , ਜਸਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਗੁਰਜੀਤ ਸਿੰਘ ਵਾਸੀਅਨ ਗੁਰੂਸਰ ਸੈਣੇਵਾਲਾ ਨੇ ਗਗਨ ਰਾਈਸ ਮਿੱਲ ਵਿਚੋਂ 10/12 ਗੱਟੇ ਚਾਵਲ ਚੋਰੀ ਕਰ ਲਏ ।

Ad Position 21
No active advertisement
ਅਜੀਤ ਡੈਸਕ 29-08-2026
ਸੰਗਤ ਮੰਡੀ , 28 ਅਗਸਤ ( ਅੰਮ੍ਰਿਤਪਾਲ ਸ਼ਰਮਾ )- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਗੁਰੂਸਰ ਸੈਣੇਵਾਲਾ ਦੀ ਗਗਨ ਰਾਈਸ ਮਿੱਲ ਵਿਚੋਂ ਚਾਵਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਦੋ ਨੂੰ ਕਾਬੂ ਕਰ ਲਿਆ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਗਗਨ ਰਾਈਸ ਮਿੱਲ ਗੁਰੂਸਰ ਸੈਣੇਵਾਲਾ ਦੇ ਮਾਲਕ ਦਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ‘ ਚ ਦੱਸਿਆ ਕਿ ਬੀਤੀ 26 ਅਗਸਤ ਨੂੰ ਅਮਨਜੋਤ ਸਿੰਘ ਪੁੱਤਰ ਅਮਰਜੀਤ ਸਿੰਘ , ਸਤਵੀਰ ਸਿੰਘ ਪੁੱਤਰ ਰਾਜੂ ਸਿੰਘ , ਜਸਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਗੁਰਜੀਤ ਸਿੰਘ ਵਾਸੀਅਨ ਗੁਰੂਸਰ ਸੈਣੇਵਾਲਾ ਨੇ ਗਗਨ ਰਾਈਸ ਮਿੱਲ ਵਿਚੋਂ 10/12 ਗੱਟੇ ਚਾਵਲ ਚੋਰੀ ਕਰ ਲਏ । ਉਨ੍ਹਾਂ ਦੱਸਿਆ ਕਿ ਥਾਣਾ ਸੰਗਤ ਦੀ ਪੁਲਿਸ ਵੱਲੋਂ ਸ਼ਿਕਾਇਤ ਦੇ ਅਧਾਰ ‘ ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਅਮਨਜੋਤ ਅਤੇ ਸਤਵੀਰ ਨੂੰ ਕਾਬੂ ਕਰਕੇ ਹਵਾਲਾਤ ‘ ਚ ਬੰਦ ਕਰ ਦਿੱਤਾ ਹੈ ਜਦੋਂ ਕਿ ਦੂਸਰੇ ਵਿਅਕਤੀਆਂ ਦੀ ਅਜੇ ਗ੍ਰਿਫ਼ਤਾਰੀ ਬਾਕੀ ਹੈ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਕੁਲਵੰਤ ਸਿੰਘ ਖੋਖਰ ਨੂੰ ਸਦਮਾ, ਨੌਜਵਾਨ ਸਪੁੱਤਰ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਕਸਬੇ ਵਿਚ ਰੱਖੜੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ
Ad Position 24