29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਟਾਰ ਪਲੱਸ ਕਾਨਵੈਂਟ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਰਾਮਾਂ ਮੰਡੀ, 28 ਅਗਸਤ (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਵਿਖੇ ਅੱਜ ਭੈਣ-ਭਰਾ ਦੇ ਪਵਿੱਤਰ ਪਿਆਰ ਅਤੇ ਸਨੇਹ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਰੰਗ-ਬਿਰੰਗੀਆਂ ਰੱਖੜੀਆਂ, ਬੱਚਿਆਂ ਦੀਆਂ ਮੁਸਕਰਾਹਟਾਂ ਅਤੇ ਤਿਉਹਾਰ ਦੀ ਰੌਣਕ ਨਾਲ ਖਿੜ ਉੱਠਿਆ।

Ad Position 21
No active advertisement
ਅਜੀਤ ਡੈਸਕ 29-08-2026
ਰਾਮਾਂ ਮੰਡੀ, 28 ਅਗਸਤ (ਤਰਸੇਮ ਸਿੰਗਲਾ)-ਸਥਾਨਕ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਵਿਖੇ ਅੱਜ ਭੈਣ-ਭਰਾ ਦੇ ਪਵਿੱਤਰ ਪਿਆਰ ਅਤੇ ਸਨੇਹ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਰੰਗ-ਬਿਰੰਗੀਆਂ ਰੱਖੜੀਆਂ, ਬੱਚਿਆਂ ਦੀਆਂ ਮੁਸਕਰਾਹਟਾਂ ਅਤੇ ਤਿਉਹਾਰ ਦੀ ਰੌਣਕ ਨਾਲ ਖਿੜ ਉੱਠਿਆ। ਰੱਖੜੀ ਦੇ ਤਿਉਹਾਰ ਨੂੰ ਯਾਦਗਾਰ ਬਣਾਉਣ ਲਈ ਸਕੂਲ ਵਿਚ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਕਾਗਜ਼, ਧਾਗੇ, ਮੋਤੀਆਂ, ਸਿਤਾਰਿਆਂ, ਫੁੱਲਾਂ ਅਤੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕਰਕੇ ਆਪਣੀ ਰਚਨਾਤਮਕਤਾ, ਕਲਪਨਾ ਅਤੇ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਬੱਚਿਆਂ ਨੇ ਇਕ-ਦੂਜੇ ਨੂੰ ਵੀ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਲਹਿਰੀ, ਪ੍ਰਧਾਨ ਤੇਲੂ ਰਾਮ ਅਤੇ ਪ੍ਰਿੰਸੀਪਲ ਕੋਮਲ ਅਗਰਵਾਲ ਨੇ ਵੀ ਵਿਦਿਆਰਥੀਆਂ ਨੂੰ ਰੱਖੜੀ ਦੇ ਇਤਿਹਾਸ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਜੀਤ ਸਿੰਘ ਕਾਕਾ ਦੇ ਮਾਤਾ ਜਗਵੰਤ ਕੌਰ ਪੂਹਲੀ ਦਾ ਦਿਹਾਂਤ ਅਗਲੀ ਖ਼ਬਰ ਲ਼ਹਿਰਾ ਥਰਮਲ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਰੈਲੀ
Ad Position 24