29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ

ਤਲਵੰਡੀ ਸਾਬੋ, 28 ਅਗਸਤ (ਰਣਜੀਤ ਸਿੰਘ ਰਾਜੂ)-ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਰਸਮੀ ਤੌਰ ਉੱਤੇ ਆਰੰਭ ਹੋ ਗਏ। ਮੁੱਖ ਸਮਾਗਮ 30 ਅਗਸਤ ਨੂੰ ਹੋਣਗੇ ਜਿੰਨ੍ਹਾਂ ਵਿਚ ਪੰਥ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ।

Ad Position 21
No active advertisement
ਸੰਪੂਰਨਤਾ ਦਿਵਸ ਦੇ ਆਰੰਭਤਾ ਸਮਾਗਮ ਦੀ ਅਰਦਾਸ ਦੌਰਾਨ ਗਿਆਨੀ ਜਗਤਾਰ ਸਿੰਘ। ਤਸਵੀਰ: ਰਾਜੂ 29-08-2026
ਤਲਵੰਡੀ ਸਾਬੋ, 28 ਅਗਸਤ (ਰਣਜੀਤ ਸਿੰਘ ਰਾਜੂ)-ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਦੇ ਨਾਲ ਹੀ ਰਸਮੀ ਤੌਰ ਉੱਤੇ ਆਰੰਭ ਹੋ ਗਏ। ਮੁੱਖ ਸਮਾਗਮ 30 ਅਗਸਤ ਨੂੰ ਹੋਣਗੇ ਜਿੰਨ੍ਹਾਂ ਵਿਚ ਪੰਥ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਅੱਜ ਤਖਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ।ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ 1706 ਈਸਵੀ ਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ ਦੇ ਅਸਥਾਨ ਤੇ ਭਾਈ ਮਨੀ ਸਿੰਘ ਨੂੰ ਲਿਖਾਰੀ ਅਤੇ ਬਾਬਾ ਦੀਪ ਸਿੰਘ ਜੀ ਨੂੰ ਸਹਿ ਲ਼ਿਖਾਰੀ ਥਾਪ ਕੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨੌਵੇਂ ਪਾਤਸ਼ਾਹ ਦੀ ਬਾਣੀ ਦਰਜ ਕਰਵਾਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਸੀ ਤੇ ਉਸੇ ਸਬੰਧ ਵਿਚ ਹਰ ਸਾਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖਤ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਮੁੱਖ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਸਵੇਰੇ 6:15 ਤੋਂ 7:15 ਤੱਕ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਕਥਾ ਵੀਚਾਰਾਂ ਦੀ ਹਾਜ਼ਰੀ ਭਰਨਗੇ ਤੇ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ। ਅੱਜ ਆਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ, ਗੁਰਦੇਵ ਸਿੰਘ ਸੰਧੂ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਗਿਆਨੀ ਆਲਮ ਸਿੰਘ ਕਥਾਵਾਚਕ, ਪ੍ਰੋ: ਗੁਰਜੀਤ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ, ਠਾਣਾ ਸਿੰਘ ਚੱਠਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਉਧਰ ਵੱਖਰੇ ਬਿਆਨ ਵਿਚ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ 30 ਅਗਸਤ ਨੂੰ ਮੁੱਖ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਇਤਿਹਾਸਿਕ ਪ੍ਰਦਰ ਸ਼ਨੀ ਅਤੇ ਗੁਰਮਤਿ ਇੰਸਟੀਚਿਊਟ (ਗੁਰੂ ਕੀ ਕਾਂਸ਼ੀ) ਦੇ ਵਿਦਿਆਰਥੀਆਂ ਵਲੋਂ ਤੰਤੀ ਸਾਜ਼ਾਂ ਨਾਲ ਵਿਸ਼ੇਸ਼ ਕੀਰਤਨ ਦੀ ਹਾਜ਼ਰੀ ਲਗਾਈ ਜਾਵੇਗੀ। ਸਮਾਗਮਾਂ ਵਿਚ ਉੱਚ ਧਾਰਮਿਕ ਸਖਸ਼ੀਅਤਾਂ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ ਤੌਰ ਉੱਤੇ ਹਾਜ਼ਰੀ ਭਰਨਗੇ। ਉਨ੍ਹਾਂ ਨੇ ਸੰਗਤਾਂ ਨੂੰ ਮੁੱਖ ਸਮਾਗਮਾਂ ਚ ਵਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਤੀਜ ਤਿਉਹਾਰ ਮਨਾਇਆ ਮਿਸ ਤੀਜ , ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦੀ ਚੋਣ ਨੇ ਵਧਾਈ ਰੌਣਕ ਅਗਲੀ ਖ਼ਬਰ ਸੁਰਿੰਦਰ ਸਿੰਘ ਬਦਿਆਲਾ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੁਆਰਡੀਨੇਟਰ ਨਿਯੁਕਤ
Ad Position 24