ਖੰਡਰ-ਨੁਮਾ ਇਮਾਰਤ ਵਿਚੋਂ ਨੌਜਵਾਨ ਦੀ ਲਾਸ਼ ਮਿਲੀ
ਬਠਿੰਡਾ 29 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਾਲ ਰੋਡ ’ਤੇ ਇਕ ਬੰਦ ਖੰਡਰ ਨੁਮਾ ਇਮਾਰਤ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਬਾਰੇ ਸੂਚਨਾ ਮਿਲੀ ਤਾਂ ਸਹਾਰਾ ਜਨ ਸੇਵਾ ਦੇ ਮੈਂਬਰਾਂ ਅਤੇ ਕੋਤਵਾਲੀ ਥਾਣੇ ਦੇ ਏ ਐੱਸ ਆਈ ਬਲਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ। ਨੌਜਵਾਨ ਉਥੇ ਮੌਜੂਦ ਖੜ੍ਹੇ ਪਾਣੀ ਵਿਚ ਮੂੰਹ ਭਾਰ ਪਿਆ ਹੋਇਆ ਸੀ।
ਬਠਿੰਡਾ 29 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਾਲ ਰੋਡ ’ਤੇ ਇਕ ਬੰਦ ਖੰਡਰ ਨੁਮਾ ਇਮਾਰਤ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਬਾਰੇ ਸੂਚਨਾ ਮਿਲੀ ਤਾਂ ਸਹਾਰਾ ਜਨ ਸੇਵਾ ਦੇ ਮੈਂਬਰਾਂ ਅਤੇ ਕੋਤਵਾਲੀ ਥਾਣੇ ਦੇ ਏ ਐੱਸ ਆਈ ਬਲਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ। ਨੌਜਵਾਨ ਉਥੇ ਮੌਜੂਦ ਖੜ੍ਹੇ ਪਾਣੀ ਵਿਚ ਮੂੰਹ ਭਾਰ ਪਿਆ ਹੋਇਆ ਸੀ। ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢਿਆ। ਨੌਜਵਾਨ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਮੈਂਬਰ ਸੰਦੀਪ ਗੋਇਲ ਨੇ ਨੌਜਵਾਨ ਦੀ ਲਾਸ਼ ਨੂੰ ਸਹਾਰਾ ਐਂਬੂਲੈਂਸ ਰਾਹੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਲਾਸ਼ ਬਹੁਤ ਪੁਰਾਣੀ ਨਹੀਂ ਸੀ। ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਸਹਾਰਾ ਟੀਮ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।