30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤੇ

ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਦੇ ਹੋਏ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਪੱਕੀ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਦੇ ਹੋਏ ਸਟੇਟ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਪੱਕੀ ਕੀਤੀ। ਸਕੂਲ ਪ੍ਰਿੰਸੀਪਲ ਰਾਜਨ ਖੁਰਾਨਾ ਨੇ ਦੱਸਿਆ ਕਿ ਓਪਨ ਸਾਇਟ ਏਅਰ ਰਾਈਫ਼ਲ ਮੁਕਾਬਲੇ ਦੇ ਅੰਡਰ-14 ਸਾਲ ’ਚ ਦਕਸ਼ਿਨ ਨੇ ਤੀਜਾ ਸਥਾਨ, ਪੀਪ ਸਾਇਟ ਏਅਰ ਰਾਈਫ਼ਲ ਅੰਡਰ-17 ਸਾਲ ’ਚ ਕੋਮਲਪ੍ਰੀਤ ਕੌਰ ਨੇ ਤੀਜਾ ਅਤੇ ਓਪਨ ਸਾਇਟ ਏਅਰ ਰਾਈਫ਼ਲ ਅੰਡਰ-19 ਸਾਲ ’ਚ ਮਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਤਿੰਨਾਂ ਖਿਡਾਰੀਆਂ ਦੀ ਸਟੇਟ ਪੱਧਰੀ ਸ਼ੂਟਿੰਗ ਮੁਕਾਬਲੇ ਲਈ ਚੋਣ ਹੋਈ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਰੱਖੜ ਪੁੰਨਿਆ ਦੇ ਤਿਉਹਾਰ ਮੌਕੇ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ ਅਗਲੀ ਖ਼ਬਰ ਕੋਟੜਾ ਕਲਾਂ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24