31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐੱਨ.ਐੱਚ.ਐੱਮ. ਕਾਮਿਆਂ ਨੇ ਕਲਮ ਛੋੜ ਹੜਤਾਲ ਦੇ ਚੱਲਦਿਆਂ ਧਰਨੇ ਲਗਾਏ

ਮਾਨਸਾ, 31 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰ ਰਹੇ ਸਿਹਤ ਕਾਮਿਆਂ ਨੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਪ੍ਰਾਇਮਰੀ ਹੈਲਥ ਸੈਂਟਰ ਖਿਆਲਾ ਕਲਾਂ, ਸਰਦੂਲਗੜ੍ਹ, ਬੁਢਲਾਡਾ ਅਤੇ ਮਾਨਸਾ ਵਿਖੇ ਉਨ੍ਹਾਂ ਧਰਨੇ ਵੀ ਲਗਾਏ। ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੇ ਬਲਾਕ ਪ੍ਰਧਾਨ ਡਾ. ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ‘ਆਪ’ ਸਰਕਾਰ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੁਲਤਵੀ ਕਰ ਦੇਣਾ ਮੁਲਾਜ਼ਮ ਵਿਰੋਧੀ ਨੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ”, ਡੀ. ਏ. ਦਾ ਲਾਭ ਦੇਣ ਤੋਂ ਇਲਾਵਾ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਯੂਨੀਅਨ ਆਗੂ ਜਗਸੀਰ ਕੌਰ ਤੇ ਗੁਰਵੀਰ ਕੌਰ ਨੇ ਕਿਹਾ ਕਿ 2 ਸਤੰਬਰ ਤੱਕ ਸੰਘਰਸ਼ ਨੂੰ ਪੜਾਅ ਵਾਰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਤਹਿਤ ਜ਼ਿਲ੍ਹਾ ਪੱਧਰੀ ਰੋਸ ਧਰਨੇ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਅਮਨਦੀਪ ਕੌਰ ਅਤਲਾ, ਕਰਨਜੀਤ ਸਿੰਘ ਭੈਣੀਬਾਘਾ, ਮਨਦੀਪ ਕੌਰ, ਅਮਨਦੀਪ ਕੌਰ, ਜੋਤੀ ਰਾਣੀ, ਜੈਕੀ ਕੁਮਾਰ, ਦੁਰਗਾ ਰਾਮ, ਰਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਰਮਨਦੀਪ ਕੌਰ, ਪ੍ਰਭਜੋਤ ਕੌਰ ਖੋਖਰ, ਨਿਸ਼ਾ ਅਗਰਵਾਲ, ਭੂਸ਼ਨ ਕੁਮਾਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ 58.50 ਗ੍ਰਾਮ ਚਿੱਟਾ ਬਰਾਮਦ
Ad Position 24