01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਡੀ.ਸੀ. ਦਫ਼ਤਰ ਨੇੜੇ ਦਿੱਤਾ ਰੋਸ ਧਰਨਾ

ਮਾਨਸਾ, 31 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਧਰਨਾ ਦਿੱਤਾ ਗਿਆ। ਸੰਬੋਧਨ ਕਰਦਿਆਂ ਜਰਨੈਲ ਸਿੰਘ ਕਿਸ਼ਨਗੜ੍ਹ ਤੇ ਜਗਦੇਵ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ।

Ad Position 21
No active advertisement
ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋਂ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਧਰਨਾ ਦਿੱਤਾ ਗਿਆ। ਸੰਬੋਧਨ ਕਰਦਿਆਂ ਜਰਨੈਲ ਸਿੰਘ ਕਿਸ਼ਨਗੜ੍ਹ ਤੇ ਜਗਦੇਵ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਸ ਨਾਲ ਹਰ ਵਰਗ ਦਾ ਵੱਡਾ ਨੁਕਸਾਨ ਹੋਵੇਗਾ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਾਅਦੇ ਮੁਤਾਬਿਕ ਬਾਸਮਤੀ, ਮੱਕੀ, ਮੂੰਗੀ, ਸਰੋਂ੍ਹ ਤੇ ਆਲੂਆਂ ਦੀ ਫ਼ਸਲ ’ਤੇ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ’ਤੇ ਲੀਕ ਮਾਰਨ ਦੇ ਨਾਲ ਹੀ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕਰ ਕੇ ਧੂਰੀ ਅਤੇ ਤਰਨ ਤਾਰਨ ਖੰਡ ਮਿੱਲਾਂ ਨੂੰ ਚਾਲੂ ਕੀਤਾ ਜਾਵੇ। ਧਰਨਾਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸਤਿੰਦਰ ਪਾਲ ਸਿੰਘ ਠੂਠਿਆਂਵਾਲੀ ਅਤੇ ਕ੍ਰਾਂਤੀਕਾਰੀ ਦੇ ਆਗੂ ਦਲਜੀਤ ਸਿੰਘ, ਹਰਚਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲਾਂ ਦੇ ਗਤਕਾ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੂਜੇ ਦਿਨ ਵੀ ਜਾਰੀ
Ad Position 24